ਸਾਰਗ ਮਹਲਾ ੫ ॥
Saarang, Fifth Mehl:
ਧਨਵੰਤ ਨਾਮ ਕੇ ਵਣਜਾਰੇ ॥
ਹੇ ਭਾਈ! ਅਸਲ ਧਨਾਢ ਮਨੁੱਖ ਉਹ ਹਨ ਜਿਹੜੇ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ ।
Those who deal in the Naam, the Name of the Lord, are wealthy.
ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥
ਉਹਨਾਂ ਨਾਲ ਸਾਂਝ ਬਣਾਓ, ਅਤੇ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਕੇ ਪਰਮਾਤਮਾ ਦਾ ਨਾਮ-ਧਨ ਖੱਟੋ ।੧।ਰਹਾਉ।
So become a partner with them, and earn the wealth of the Naam. Contemplate the Word of the Guru's Shabad. ||1||Pause||
ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥
ਹੇ ਭਾਈ! (ਆਪਣੇ ਅੰਦਰੋਂ) ਨਿਰਵੈਰ ਹੋ ਕੇ (ਦੂਜਿਆਂ ਨਾਲ) ਠੱਗੀ ਕਰਨੀ ਛੱਡੋ, ਉਹ ਪਰਮਾਤਮਾ (ਤੁਹਾਡੇ) ਨਾਲ (ਵੱਸਦਾ ਹੋਇਆ, ਤੁਹਾਡੇ ਹਰੇਕ ਕੰਮ ਨੂੰ) ਵੇਖ ਰਿਹਾ ਹੈ ।
Abandon your deception, and go beyond vengeance; see God who is always with you.
ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥
ਸਦਾ ਕਾਇਮ ਰਹਿਣ ਵਾਲੇ ਧਨ ਦਾ ਵਣਜ ਕਰੋ, ਸਦਾ ਕਾਇਮ ਰਹਿਣ ਵਾਲਾ ਧਨ ਇਕੱਠਾ ਕਰੋ । ਕਦੇ ਭੀ ਜੀਵਨ-ਬਾਜ਼ੀ ਹਾਰ ਕੇ ਨਹੀਂ ਆਉਗੇ ।੧।
Deal only in this true wealth and gather in this true wealth, and you shall never suffer loss. ||1||
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥
ਹੇ ਭਾਈ! (ਪ੍ਰਭੂ ਦੇ ਦਰ ਤੇ ਨਾਮ-ਧਨ ਦੇ) ਅਣ-ਗਿਣਤ ਖ਼ਜ਼ਾਨੇ ਭਰੇ ਪਏ ਹਨ, ਇਸ ਨੂੰ ਆਪ ਵਰਤਦਿਆਂ ਹੋਰਨਾਂ ਨੂੰ ਵਰਤਾਂਦਿਆਂ ਕੋਈ ਘਾਟ ਨਹੀਂ ਪੈਂਦੀ ।
Eating and consuming it, it is never exhausted; God's treasures are overflowing.
ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥
ਹੇ ਨਾਨਕ! ਆਖ—(ਹੇ ਭਾਈ!) (ਨਾਮ-ਧਨ ਖੱਟ ਕੇ) ਪਰਮਾਤਮਾ ਦੇ ਦਰ ਤੇ ਇੱਜ਼ਤ ਨਾਲ ਜਾਉਗੇ ।੫।੫੭।੮੦।
Says Nanak, you shall go home to the Court of the Supreme Lord God with honor and respect. ||2||57||80||