ਸਾਰਗ ਮਹਲਾ ੫ ॥
Saarang, Fifth Mehl:
ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥
ਹੇ ਭਾਈ! ਮੈਂ ਤਾਂ ਸਦਾ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਦਾ ਹਾਂ—(ਇਹ ਮੇਰੇ ਲਈ) ਬੈਕੁੰਠ ਹੈ ।
To meditate on the Lotus Feet of the Lord of the Universe is heaven for me.
ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥
ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣਾ—(ਮੇਰੇ ਵਾਸਤੇ ਚੌਹਾਂ ਪਦਾਰਥਾਂ ਵਿਚੋਂ ਸੇ੍ਰਸ਼ਟ) ਮੁਕਤੀ ਪਦਾਰਥ ਹੈ । ਪਰਮਾਤਮਾ ਦਾ ਨਾਮ ਹੀ (ਮੇਰੇ ਲਈ) ਆਤਮਕ ਜੀਵਨ ਦੇਣ ਵਾਲਾ ਜਲ ਹੈ ।੧।ਰਹਾਉ।
In the Saadh Sangat, the Company of the Holy, is the treasure of liberation and the Lord's Ambrosial Name. ||1||Pause||
ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥
ਹੇ ਭਗਵਾਨ! (ਮੇਰੇ ਉੱਤੇ) ਮਿਹਰ ਕਰ, (ਤਾ ਕਿ) ਤੇਰੀ ਉੱਤਮ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣੀ ਜਾ ਸਕੇ ।
O Lord God, please be kind to me, that I may hear with my ears Your Sublime and Exalted Sermon.
ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥
ਹੇ ਭਾਈ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਜੰਮਣਾ ਤੇ ਮਰਨਾ—ਇਹ ਦੋਵੇਂ ਪੱਖ ਮੁੱਕ ਜਾਂਦੇ ਹਨ । ਸੁਖਾਂ ਦੇ ਮੂਲ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ।੧।
My cycle of coming and going is finally completed, and I have attained peace and tranquility. ||1||
ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥
ਹੇ ਭਾਈ! ਵਿਚਾਰ ਕਰਦਿਆਂ ਕਰਦਿਆਂ ਇਹ ਅਸਲੀਅਤ ਲੱਭੀ ਹੈ ਕਿ ਪਰਮਾਤਮਾ ਦੀ ਭਗਤੀ ਹੀ ਪੂਰਨ ਤੌਰ ਤੇ ਹੀ ਚੰਗੀ (ਕ੍ਰਿਆ) ਹੈ ।
Searching and searching, I have realized the essence of reality: devotional worship is the most sublime fulfillment.
ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥
ਹੇ ਨਾਨਕ! ਆਖ—ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਹਰੇਕ (ਜੀਵਨ-) ਢੰਗ ਅਧੂਰਾ ਹੈ ।੨।੬੨।੮੪।
Says Nanak, without the Name of the One Lord, all other ways are imperfect. ||2||62||85||