ਸਾਰਗ ਮਹਲਾ ੫ ॥
Saarang, Fifth Mehl:
ਸਾਚੇ ਸਤਿਗੁਰੂ ਦਾਤਾਰਾ ॥
ਹੇ ਸਦਾ ਕਾਇਮ ਰਹਿਣ ਵਾਲੇ! ਹੇ ਸਤਿਗੁਰੂ! ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ!
The True Guru is the True Giver.
ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥
ਤੇਰਾ ਦਰਸਨ ਕਰ ਕੇ (ਜੀਵ ਦੇ) ਸਾਰੇ ਦੁੱਖ ਨਾਸ ਹੋ ਜਾਂਦੇ ਹਨ । ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਜਾਂਦਾ ਹਾਂ ।੧।ਰਹਾਉ।
Gazing upon the Blessed Vision of His Darshan, all my pains are dispelled. I am a sacrifice to His Lotus Feet. ||1||Pause||
ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥
ਹੇ ਭਾਈ! ਪਰਮੇਸਰ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੇ) ਸੰਤ ਜਨ ਅਟੱਲ ਜੀਵਨ ਵਾਲੇ ਹੁੰਦੇ ਹਨ । ਹੇ ਭਾਈ! ਪਰਮਾਤਮਾ ਦਾ ਨਾਮ ਅਟੱਲ ਰਹਿਣ ਵਾਲਾ ਹੈ ।
The Supreme Lord God is True, and True are the Holy Saints; the Name of the Lord is steady and stable.
ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥
ਹੇ ਭਾਈ! (ਪੂਰੀ) ਸਰਧਾ ਨਾਲ ਉਸ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਉਸ ਕਦੇ ਨਾਹ ਨਾਸ ਹੋਣ ਵਾਲੇ ਪ੍ਰਭੂ ਦੇ ਗੁਣ ਗਾਇਆ ਕਰੋ ।੧।
So worship the Imperishable, Supreme Lord God with love, and sing His Glorious Praises. ||1||
ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥
ਹੇ ਨਾਨਕ! ਪਰਮਾਤਮਾ ਅਪਹੁੰਚ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਉਹ ਕੇਡਾ ਵੱਡਾ ਹੈ—ਇਹ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ । ਉਹ ਪਰਮਾਤਮਾ ਸਾਰੇ ਸਰੀਰਾਂ ਦਾ ਆਸਰਾ ਹੈ ।
The limits of the Inaccessible, Unfathomable Lord cannot be found; He is the Support of all hearts.
ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥
ਹੇ ਭਾਈ! ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੨।੬੩।੮੬
O Nanak, chant, "Waaho! Waaho!" to Him, who has no end or limitation. ||2||63||86||