ਸਾਰਗ ਮਹਲਾ ੫ ॥
Saarang, Fifth Mehl:
ਜੀਵਨੁ ਤਉ ਗਨੀਐ ਹਰਿ ਪੇਖਾ ॥
ਹੇ ਭਾਈ! ਜੇ ਮੈਂ (ਇਸੇ ਮਨੁੱਖਾ ਜਨਮ ਵਿਚ) ਪਰਮਾਤਮਾ ਦਾ ਦਰਸ਼ਨ ਕਰ ਸਕਾਂ, ਤਦੋਂ ਹੀ (ਮੇਰਾ ਇਹ ਅਸਲ ਮਨੁੱਖਾ) ਜੀਵਨ ਸਮਝਿਆ ਜਾ ਸਕਦਾ ਹੈ ।
A person is judged to be alive, only if he sees the Lord.
ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥
ਹੇ ਪ੍ਰੀਤਮ ਪ੍ਰਭੂ! ਹੇ ਮਨ ਨੂੰ ਮੋਹ ਲੈਣ ਵਾਲੇ ਪ੍ਰਭੂ! (ਮੇਰੇ ਮਨ ਵਿਚੋਂ ਪਿਛਲੇ ਜਨਮਾਂ ਦੇ) ਭਟਕਣਾ ਦੇ ਸੰਸਕਾਰ ਦੂਰ ਕਰ ।੧।ਰਹਾਉ।
Please be merciful to me, O my Enticing Beloved Lord, and erase the record of my doubts. ||1||Pause||
ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥
ਹੇ ਭਾਈ! ਨਿਰੇ ਆਖਣ ਸੁਣਨ ਨਾਲ (ਮਨੁੱਖ ਦੇ ਮਨ ਵਿਚ) ਕੋਈ ਸ਼ਾਂਤੀ ਪੈਦਾ ਨਹੀਂ ਹੁੰਦੀ । ਸਰਧਾ ਤੋਂ ਬਿਨਾ (ਜ਼ਬਾਨੀ ਆਖਣ ਸੁਣਨ ਦਾ) ਕੋਈ ਲਾਭ ਨਹੀਂ ਹੁੰਦਾ ।
By speaking and listening, tranquility and peace are not found at all. What can anyone learn without faith?
ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥
ਜਿਹੜਾ ਮਨੁੱਖ (ਜ਼ਬਾਨੀ ਤਾਂ ਗਿਆਨ ਦੀਆਂ ਬਥੇਰੀਆਂ ਗੱਲਾਂ ਕਰਦਾ ਹੈ, ਪਰ) ਪ੍ਰਭੂ ਨੂੰ ਭੁਲਾ ਕੇ ਹੋਰ ਹੋਰ (ਪਦਾਰਥ) ਲੋੜਦਾ ਰਹਿੰਦਾ ਹੈ, ਉਸ ਦੇ ਮੱਥੇ ਉਤੇ (ਮਾਇਆ ਦੇ ਮੋਹ ਦੀ) ਕਾਲਖ ਲੱਗੀ ਰਹਿੰਦੀ ਹੈ ।੧।
One who renounces God and longs for another - his face is blackened with filth. ||1||
ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਸਾਰੇ ਸੁਖ ਦੇਣ ਵਾਲੇ ਪ੍ਰਭੂ ਦੇ ਨਾਮ ਦਾ ਸਰਮਾਇਆ ਹੈ, ਉਹ ਹੋਰ (ਵਿਖਾਵੇ ਦੇ) ਧਾਰਮਿਕ ਭੇਖਾਂ ਨੂੰ ਨਹੀਂ ਮੰਨਦਾ ਫਿਰਦਾ ।
One who is blessed with the wealth of our Lord and Master, the Embodiment of Peace, does not believe in any other religious doctrine.
ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥
ਹੇ ਨਾਨਕ! ਆਖ— ਉਹ ਤਾਂ (ਪ੍ਰਭੂ ਦੇ) ਦਰਸਨ ਵਿਚ ਮਸਤ ਰਹਿੰਦਾ ਹੈ, ਉਸ ਦਾ ਮਨ (ਪ੍ਰਭੂ ਦੇ ਦਰਸਨ ਨਾਲ) ਮੋਹਿਆ ਜਾਂਦਾ ਹੈ । (ਪ੍ਰਭੂ ਦੀ ਕਿਰਪਾ ਨਾਲ) ਉਸ ਦੀਆਂ ਸਾਰੀਆਂ ਲੋੜਾਂ ਉਚੇਚੀਆਂ ਹੁੰਦੀਆਂ ਰਹਿੰਦੀਆਂ ਹਨ ।੨।੬੫।੮੮।
O Nanak, one whose mind is fascinated and intoxicated with the Blessed Vision of the Lord's Darshan - his tasks are perfectly accomplished. ||2||65||88||