ਸਾਰਗ ਮਹਲਾ ੫ ॥
Saarang, Fifth Mehl:
ਸਿਮਰਨ ਰਾਮ ਕੋ ਇਕੁ ਨਾਮ ॥
ਹੇ ਭਾਈ! ਜੇ ਸਿਰਫ਼ ਪਰਮਾਤਮਾ ਦੇ ਨਾਮ ਦਾ ਸਿਮਰਨ ਹੀ ਕੀਤਾ ਜਾਏ,
Meditate in remembrance on the Naam, the Name of the One Lord.
ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥
ਤਾਂ ਇਕ ਖਿਨ ਵਿਚ (ਜੀਵ ਦੇ ਸਾਰੇ) ਪਾਪ ਸੜ ਜਾਂਦੇ ਹਨ (ਉਸ ਨੂੰ, ਮਾਨੋ) ਕੋ੍ਰੜਾਂ ਦਾਨ ਤੇ ਤੀਰਥ-ਇਸ਼ਨਾਨ (ਕਰਨ ਦਾ ਫਲ ਮਿਲ ਗਿਆ) ।੧।ਰਹਾਉ।
In this way, the sins of your past mistakes shall be burnt off in an instant. It is like giving millions in charity, and bathing at sacred shrines of pilgrimage. ||1||Pause||
ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥
ਹੇ ਭਾਈ! (ਜੇ ਮਨੁੱਖ ਮਾਇਆ ਦੇ ਹੀ) ਹੋਰ ਹੋਰ ਜੰਜਾਲਾਂ ਵਾਸਤੇ ਵਿਅਰਥ ਭੱਜ-ਦੌੜ ਕਰਦਾ ਰਹਿੰਦਾ ਹੈ (ਅਤੇ ਹਰਿ-ਨਾਮ ਨਹੀਂ ਸਿਮਰਦਾ, ਤਾਂ) ਪਰਮਾਤਮਾ ਦੇ ਨਾਮ ਤੋਂ ਬਿਨਾ (ਨਿਰੀਆਂ) ਗਿਆਨ ਦੀਆਂ ਗੱਲਾਂ ਸਭ ਫੋਕੀਆਂ ਹੀ ਹਨ ।
Entangled in other affairs, the mortal suffers uselessly in sorrow. Without the Lord, wisdom is useless.
ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥
ਜਦੋਂ ਮਨੁੱਖ ਪਰਮਾਤਮਾ ਦੇ ਭਜਨ ਦੇ ਆਨੰਦ ਵਿਚ ਸੁਰਤਿ ਜੋੜਦਾ ਹੈ, ਤਦੋਂ ਹੀ ਉਹ ਜਨਮ ਮਰਨ ਦੇ ਗੇੜ ਦੇ ਕਸ਼ਟ ਤੋਂ ਬਚਦਾ ਹੈ ।੧।
The mortal is freed of the anguish of death and birth, meditating and vibrating on the Blissful Lord of the Universe. ||1||
ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥
ਹੇ ਸੁਖਾਂ ਦੇ ਸਮੁੰਦਰ ਪ੍ਰਭੂ! ਹੇ ਪੂਰਨ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮਿਹਰ ਕਰ ਕੇ ਮੈਨੂੰ ਆਪਣੇ ਨਾਮ ਦੀ ਦਾਤਿ ਦੇਹ ।
I seek Your Sancutary, O Perfect Lord, Ocean of Peace. Please be merciful, and bless me with this gift.
ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥
ਹੇ ਨਾਨਕ! (ਆਖ—) ਤੇਰਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਮਿਲਦਾ ਹੈ, ਅਤੇ (ਮਨ ਵਿਚੋਂ) ਅਹੰਕਾਰ ਨਾਸ ਹੋ ਜਾਂਦਾ ਹੈ ।੨।੬੬।੮੯।
Meditating, meditating in remembrance on God, Nanak lives; his egotistical pride has been eradicated. ||2||66||89||