ਸਾਰਗ ਮਹਲਾ ੫ ॥
Saarang, Fifth Mehl:
ਧੂਰਤੁ ਸੋਈ ਜਿ ਧੁਰ ਕਉ ਲਾਗੈ ॥
ਹੇ ਭਾਈ! ਉਹੀ ਮਨੁੱਖ (ਅਸਲ) ਚਤੁਰ ਹੈ ਜਿਹੜਾ ਜਗਤ ਦੇ ਮੂਲ-ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।
He alone is a Dhoorat, who is attached to the Primal Lord God.
ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥
ਉਹੀ ਮਨੁੱਖ ਮੁਖੀ ਹੈ ਉਹੀ ਮਨੁੱਖ ਧਨੀ ਹੈ, ਜਿਹੜਾ ਸਿਰਫ਼ ਪਰਮਾਤਮਾ ਦੇ ਪਿਆਰ-ਰਸ ਵਿਚ ਮਸਤ ਰਹਿੰਦਾ ਹੈ ।੧।ਰਹਾਉ।
He alone is a Dhurandhar, and he alone is a Basundhar, who is absorbed in the sublime essence of Love of the One Lord. ||1||Pause||
ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜ੍ਹਾ ॥
ਪਰ, ਹੇ ਭਾਈ! ਜਿਹੜਾ ਮਨੁੱਖ (ਹੋਰਨਾਂ ਨਾਲ) ਠੱਗੀਆਂ ਕਰਦਾ ਹੈ (ਉਹ ਆਪਣਾ ਅਸਲ) ਲਾਭ ਨਹੀਂ ਸਮਝਦਾ, ਉਹ ਚਤੁਰ ਨਹੀਂ ਉਹ ਮੂਰਖ ਹੈ ।
One who practices deception and does not know where true profit lies is not a Dhoorat - he is a fool.
ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥
ਉਹ ਆਪਣੀ ਅਸਲ ਗ਼ਰਜ਼ ਛੱਡ ਕੇ ਘਾਟੇ ਵਾਲੇ ਕੰਮ ਵਿਚ ਰੁੱਝਾ ਰਹਿੰਦਾ ਹੈ, (ਕਿਉਂਕਿ) ਉਹ ਸੁੰਦਰ ਪ੍ਰਭੂ ਦਾ ਨਾਮ ਨਹੀਂ ਸਿਮਰਦਾ ।੧।
He abandons profitable enterprises and is involved in unprofitable ones. He does not meditate on the Beauteous Lord God. ||1||
ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥
ਹੇ ਭਾਈ! ਉਹੀ ਮਨੁੱਖ ਚਤੁਰ ਤੇ ਸਿਆਣਾ ਹੈ, ਉਹੀ ਮਨੁੱਖ ਪੰਡਿਤ ਸੂਰਮਾ ਤੇ ਦੱਾਨਾ ਹੈ,
He alone is clever and wise and a religious scholar, he alone is a brave warrior, and he alone is intelligent,
ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥
ਜਿਸ ਨੇ ਸਾਧ ਸੰਗਤਿ ਵਿਚ ਟਿਕ ਕੇ ਹਰਿ-ਨਾਮ ਜਪਿਆ ਹੈ । ਹੇ ਨਾਨਕ! ਉਹੀ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ ।੨।੬੭।੯੦।
who chants the Name of the Lord, Har, Har, in the Saadh Sangat, the Company of the Holy. O Nanak, he alone is approved. ||2||67||90||