ਸਾਰਗ ਮਹਲਾ ੫ ॥
Saarang, Fifth Mehl:
ਹਰਿ ਕੇ ਨਾਮਹੀਨ ਬੇਤਾਲ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਜੋ ਮਨੁੱਖ ਸੱਖਣੇ ਰਹਿੰਦੇ ਹਨ (ਆਤਮਕ ਜੀਵਨ ਦੀ ਕਸਵੱਟੀ ਅਨੁਸਾਰ) ਉਹ ਭੂਤ-ਪੇ੍ਰਤ ਹੀ ਹਨ ।
Without the Name of the Lord, the mortal is a ghost.
ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥
(ਅਜਿਹੇ ਮਨੁੱਖ) ਜਿਤਨਾ ਕੁਝ ਕਰਦੇ ਹਨ ਜਾਂ ਕਰਾਂਦੇ ਹਨ, ਉਹਨਾਂ ਦੇ ਉਹ ਸਾਰੇ ਕੰਮ ਮਾਇਆ ਦੀਆਂ ਫਾਹੀਆਂ ਮਾਇਆ ਦੇ ਜੰਜਾਲ (ਵਧਾਂਦੇ ਹਨ) ।੧।ਰਹਾਉ।
All the actions he commits are just shackles and bonds. ||1||Pause||
ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥
ਹੇ ਭਾਈ! ਪਰਮਾਤਮਾ ਦੀ ਭਗਤੀ ਤੋਂ ਬਿਨਾ ਹੋਰ ਹੋਰ ਦੀ ਸੇਵਾ ਕਰਦਿਆਂ (ਮਨੁੱਖ ਆਪਣੀ ਜ਼ਿੰਦਗੀ ਦਾ) ਸਮਾ ਵਿਅਰਥ ਬਿਤਾਂਦਾ ਹੈ ।
Without serving God, one who serves another wastes his time uselessly.
ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥
ਹੇ ਪ੍ਰਾਣੀ! (ਜੇ ਤੂੰ ਹਰਿ-ਨਾਮ ਤੋਂ ਬਿਨਾ ਹੀ ਰਿਹਾ, ਤਾਂ) ਜਦੋਂ ਜਮਰਾਜ ਆ ਕੇ ਮਾਰਦਾ ਹੈ, ਤਦੋਂ (ਸੋਚ) ਤੇਰਾ ਕੀਹ ਹਾਲ ਹੋਵੇਗਾ? ।੧।
When the Messenger of Death comes to kill you, O mortal, what will your condition be then? ||1||
ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥
ਹੇ ਸਦਾ ਹੀ ਦਇਆ ਦੇ ਸੋਮੇ! ਆਪਣੇ ਦਾਸ (ਨਾਨਕ) ਦੀ ਆਪ ਰੱਖਿਆ ਕਰ (ਤੇ, ਆਪਣਾ ਨਾਮ ਬਖ਼ਸ਼) ।
Please protect Your slave, O Eternally Merciful Lord.
ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥
ਹੇ ਨਾਨਕ! (ਆਖ—ਹੇ ਭਾਈ!) ਮੇਰਾ ਪ੍ਰਭੂ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਉਸ ਦਾ ਨਾਮ-ਧਨ ਸਾਧ ਸੰਗਤਿ ਵਿਚ ਹੀ ਮਿਲਦਾ ਹੈ ।੨।੬੯।੯੨।
O Nanak, my God is the Treasure of Peace; He is the wealth and property of the Saadh Sangat, the Company of the Holy. ||2||69||92||