ਸਾਰਗ ਮਹਲਾ ੫ ॥
Saarang, Fifth Mehl:
ਮਨਿ ਤਨਿ ਰਾਮ ਕੋ ਬਿਉਹਾਰੁ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਹਿਰਦੇ ਵਿਚ (ਸਦਾ) ਪਰਮਾਤਮਾ ਦਾ (ਨਾਮ ਸਿਮਰਨ ਦਾ ਹੀ) ਆਹਰ ਹੈ,
My mind and body deal only in the Lord.
ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥
ਜਿਹੜੇ ਮਨੁੱਖ ਪ੍ਰਭੂ-ਪ੍ਰੇਮ ਅਤੇ ਹਰਿ-ਭਗਤੀ (ਦੇ ਮਤਵਾਲੇ ਹਨ) ਜੋ ਪ੍ਰਭੂ ਦੇ ਗੁਣ ਗਾਣ ਵਿਚ ਗਿੱਝੇ ਹੋਏ ਹਨ, ਉਹਨਾਂ ਨੂੰ ਜਗਤ (ਦਾ ਮੋਹ) ਪੋਹ ਨਹੀਂ ਸਕਦਾ ।੧।ਰਹਾਉ।
Imbued with loving devotional worship, I sing His Glorious Praises; I am not affected by worldly affairs. ||1||Pause||
ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥
ਹੇ ਭਾਈ! ਕੰਨਾਂ ਨਾਲ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨੀ, (ਜੀਭ ਨਾਲ ਮਾਲਕ ਦਾ ਨਾਮ) ਸਿਮਰਨਾ—ਸੰਤ ਜਨਾਂ ਦੀ ਇਹ ਨਿੱਤ ਦੀ ਕਾਰ ਹੋਇਆ ਕਰਦੀ ਹੈ ।
This is the way of life of the Holy Saint: he listens to the Kirtan, the Praises of his Lord and Master, and meditates in remembrance on Him.
ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਸਦਾ ਟਿਕਾਉ ਬਣਿਆ ਰਹਿੰਦਾ ਹੈ, ਪ੍ਰਭੂ ਦੀ ਪੂਜਾ-ਭਗਤੀ ਉਹਨਾਂ ਦੇ ਪ੍ਰਾਣਾਂ ਦਾ ਆਸਰਾ ਹੁੰਦਾ ਹੈ ।੧।
He implants the Lord's Lotus Feet deep within his heart; worship of the Lord is the support of his breath of life. ||1||
ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ, (ਮੇਰੇ ਉਤੇ) ਆਪਣੀ ਮਿਹਰ ਕਰ ।
O God, Merciful to the meek, please hear my prayer, and shower Your Blessings upon me.
ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥
ਹੇ ਨਾਨਕ (ਆਖ—) ਤੇਰਾ ਨਾਮ ਹੀ (ਮੇਰੇ ਵਾਸਤੇ ਸਭ ਪਦਾਰਥਾਂ ਦਾ) ਖ਼ਜ਼ਾਨਾ ਹੈ (ਮਿਹਰ ਕਰ, ਮੈਂ ਇਹ ਨਾਮ) ਜੀਭ ਨਾਲ ਸਦਾ ਉਚਰਦਾ ਰਹਾਂ, ਅਤੇ ਤੈਥੋਂ ਸਦਾ ਸਦਕੇ ਹੁੰਦਾ ਰਹਾਂ ।੨।੭੦।੯੩।
I continually chant the treasure of the Naam with my tongue; Nanak is forever a sacrifice. ||2||70||93||