ਸਾਰਗ ਮਹਲਾ ੫ ॥
Saarang, Fifth Mehl:
ਚਿਤਵਉ ਵਾ ਅਉਸਰ ਮਨ ਮਾਹਿ ॥
ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਉਸ ਮੌਕੇ ਨੂੰ ਉਡੀਕਦਾ ਰਹਿੰਦਾ ਹਾਂ,
In my mind, I think about that moment,
ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥
ਜਦੋਂ ਮੈਂ ਸੰਤਾਂ ਸੱਜਣਾਂ ਨੂੰ ਮਿਲਾਂ ਜਿਹੜੇ ਨਿੱਤ ਇਕੱਠੇ ਹੋ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।੧।ਰਹਾਉ।
when I join the Gathering of the Friendly Saints, constantly singing the Glorious Praises of the Lord of the Universe. ||1||Pause||
ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥
ਹੇ ਭਾਈ! ਪਰਮਾਤਮਾ ਦੇ ਭਜਨ ਤੋਂ ਬਿਨਾ ਹੋਰ ਜਿਤਨੇ ਭੀ ਕੰਮ ਕੀਤੇ ਜਾਂਦੇ ਹਨ, ਉਹ ਸਾਰੇ (ਜਿੰਦ ਦੇ ਭਾ ਦੇ) ਵਿਅਰਥ ਚਲੇ ਜਾਂਦੇ ਹਨ ।
Without vibrating and meditating on the Lord, whatever deeds you do will be useless.
ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥
ਸਰਬ-ਵਿਆਪਕ ਅਤੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਦਾ ਨਾਮ ਮਨ ਵਿਚ ਮਿੱਠਾ ਲੱਗਣਾ—ਇਹੀ ਹੈ ਅਸਲ ਲਾਹੇਵੰਦਾ ਕੰਮ, (ਕਿਉਂਕਿ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ ਹੈ ।੧।
The Perfect Embodiment of Supreme Bliss is so sweet to my mind. Without Him, there is no other at all. ||1||
ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥
ਜਪ ਤਪ ਸੰਜਮ ਆਦਿਕ ਹਠ-ਕਰਮ ਅਤੇ ਸੁਖ ਦੀ ਭਾਲ ਦੇ ਹੋਰ ਸਾਧਨ—ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ਤੇ ਸੰਤ ਜਨ ਇਹਨਾਂ ਨੂੰ ਕੁਝ ਭੀ ਨਹੀਂ ਸਮਝਦੇ (ਤੁੱਛ ਸਮਝਦੇ ਹਨ) ।
Chanting, deep meditation, austere self-discipline, good deeds and other techniques to being peace - they are not equal to even a tiny bit of the Lord's Name.
ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥
ਹੇ ਨਾਨਕ! (ਆਖ—) ਸੰਤ ਜਨਾਂ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਵਿੱਝਿਆ ਰਹਿੰਦਾ ਹੈ, ਸੰਤ ਜਨ ਪਰਮਾਤਮਾ ਦੇ ਚਰਨਾਂ ਵਿਚ ਹੀ ਲੀਨ ਰਹਿੰਦੇ ਹਨ ।੨।੭੨।੯੫।
Nanak's mind is pierced through by the Lotus Feet of the Lord; it is absorbed in His Lotus Feet. ||2||72||95||