ਮਹਲਾ ੨ ॥
Second Mehl:
ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥
ਜਦ ਤਕ (ਮਨੁੱਖ) ਅਕਾਲ ਪੁਰਖ ਨੂੰ ਨਹੀਂ ਪਛਾਣਦਾ ਤਦ ਤਕ ਉਸ ਦਾ ਜਨਮ ਵਿਅਰਥ ਹੈ,
Life is useless, as long as one does not know the Lord God.
ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥
ਪਰ ਗੁਰੂ ਦੀ ਕਿਰਪਾ ਨਾਲ ਜੋ ਬੰਦੇ (ਨਾਮ ਵਿਚ ਜੁੜਦੇ ਹਨ ਉਹ) ਸੰਸਾਰ ਦੇ ਸਮੁੰਦਰ ਤੋਂ ਤਰ ਜਾਂਦੇ ਹਨ ।
Only a few cross over the world-ocean, by Guru's Grace.
ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥
ਹੇ ਨਾਨਕ ! ਜੋ ਪ੍ਰਭੂ ਜਗਤ ਦਾ ਮੂਲ ਸਭ ਕੁਝ ਕਰਨ-ਜੋਗ ਹੈ,
The Lord is the All-powerful Cause of causes, says Nanak after deep deliberation.
ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
ਜਿਸ ਕਰਤਾਰ ਦੇ ਵੱਸ ਜਗਤ ਦਾ ਬਨਾਣਾ ਹੈ, ਜਿਸ ਨੇ (ਸਾਰੇ ਜਗਤ ਵਿਚ) ਆਪਣੀ ਸੱਤਿਆ ਟਿਕਾਈ ਹੋਈ ਹੈ, ਉਸ ਦਾ ਧਿਆਨ ਧਰ ।੨।
The creation is subject to the Creator, who sustains it by His Almighty Power. ||2||