ਸਾਰਗ ਮਹਲਾ ੫ ॥
Saarang, Fifth Mehl:
ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲਾ ਮੇਰਾ ਪ੍ਰਭੂ (ਹਰ ਵੇਲੇ ਮੇਰੇ) ਨਾਲ ਹੈ
My God is always with me; He is the Inner-knower, the Searcher of hearts.
ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥
(ਜਿਸ ਮਨੁੱਖ ਨੂੰ ਨਿਸਚਾ ਬਣ ਜਾਂਦਾ ਹੈ, ਉਸ ਨੂੰ) ਮਾਲਕ-ਪ੍ਰਭੂ ਦਾ ਨਾਮ ਸਿਮਰਦਿਆਂ ਪਰਲੋਕ ਤੇ ਇਸ ਲੋਕ ਵਿਚ ਸਦਾ ਸੁਖ-ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
I find happiness in the world hereafter, and peace and pleasure in this world, meditating in remembrance on the Name of my Lord and Master. ||1||Pause||
ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥
(ਉਸ ਨੂੰ ਇਹ ਨਿਸਚਾ ਰਹਿੰਦਾ ਹੈ ਕਿ) ਪ੍ਰਭੂ ਹੀ ਮੇਰੇ ਵਾਸਤੇ ਸੱਜਣ ਮਿੱਤਰ ਹੈ, ਗੋਪਾਲ ਪ੍ਰਭੂ ਪਾਤਿਸ਼ਾਹ ਦੇ ਗੁਣ ਹੀ ਮੇਰੇ ਸਾਥੀ ਹਨ
The Lord is my Best Friend, my Buddy, my Companion. I sing the Glorious Praises of my Sovereign Lord King.
ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥
ਉਸ ਮਨੁੱਖ ਨੂੰ ਪੂਰੇ ਗੁਰੂ ਨੇ ਪਰਮਾਤਮਾ ਨਾਲ ਮਿਲਾ ਦਿੱਤਾ, ਉਸ ਦੇ ਹਿਰਦੇ ਤੋਂ ਪਰਮਾਤਮਾ ਦੀ ਯਾਦ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਭੁੱਲਦੀ ।੧।
I shall not forget Him in my heart, even for an instant; I have met with the Perfect Guru. ||1||
ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥
ਜਿਸ ਪਰਮਾਤਮਾ ਦੇ ਵੱਸ ਵਿਚ ਸਾਰੇ ਜੀਅ ਜੰਤ ਹਨ, ਉਹ ਮਿਹਰ ਕਰ ਕੇ ਆਪਣੇ ਦਾਸਾਂ ਦੀ ਰੱਖਿਆ ਆਪ ਕਰਦਾ ਆਇਆ ਹੈ ।
In His Mercy, He protects His slave; all beings and creatures are in His Power.
ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦੀ ਹੀ ਹਰ ਵੇਲੇ ਪ੍ਰੀਤ ਹੈ, ਉਸ ਦੇ ਮਨ ਵਿਚ (ਕਿਸੇ ਤਰ੍ਹਾਂ ਦਾ ਕੋਈ) ਡਰ ਨਹੀਂ ਰਹਿੰਦਾ ।੨।੭੩।੯੬।
One who is lovingly attuned to the One, the Perfect Transcendent Lord God, O Nanak, is rid of all fear. ||2||73||96||