ਸਾਰਗ ਮਹਲਾ ੫ ॥
Saarang, Fifth Mehl:
ਜੀਵਤੁ ਰਾਮ ਕੇ ਗੁਣ ਗਾਇ ॥
ਹੇ ਭਾਈ! ਪਰਮਾਤਮਾ ਦੇ ਗੁਣ ਗਾ ਗਾ ਕੇ (ਮਨੁੱਖ) ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।
I live by singing the Glorious Praises of the Lord.
ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥
ਹੇ ਸ੍ਰਿਸ਼ਟੀ ਦੇ ਪਾਲਕ! ਹੇ ਨਿਰਲੇਪ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, (ਮੈਨੂੰ ਤੇਰਾ ਨਾਮ) ਕਦੇ ਭੀ ਨਾਹ ਭੁੱਲੇ ।੧।ਰਹਾਉ।
Please be Merciful to me, O my Loving Lord of the Universe, that I may never forget You. ||1||Pause||
ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥
ਹੇ (ਮੇਰੇ) ਮਾਲਕ! ਮੇਰਾ ਮਨ ਮੇਰਾ ਸਰੀਰ ਮੇਰਾ ਧਨ—ਇਹ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । (ਤੈਥੋਂ ਬਿਨਾ) ਮੇਰਾ ਕੋਈ ਹੋਰ ਆਸਰਾ ਨਹੀਂ ਹੈ ।
My mind, body, wealth and all are Yours, O my Lord and Master; there is nowhere else for me at all.
ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮ੍ਹਰਾ ਪੈਨ੍ਹੈ ਖਾਇ ॥੧॥
ਜਿਵੇਂ ਤੂੰ ਰੱਖਦਾ ਹੈਂ, ਤਿਵੇਂ ਹੀ (ਜੀਵ) ਰਹਿ ਸਕਦੇ ਹਨ । (ਹਰੇਕ ਜੀਵ) ਤੇਰਾ ਹੀ ਦਿੱਤਾ ਪਹਿਨਦਾ ਹੈ ਤੇਰਾ ਹੀ ਦਿੱਤਾ ਖਾਂਦਾ ਹੈ ।੧।
As You keep me, so do I survive; I eat and I wear whatever You give me. ||1||
ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥
ਮੈਂ ਸਾਧ ਸੰਗਤਿ ਤੋਂ ਸਦਾ ਸਦਕੇ ਜਾਂਦਾ ਹਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਜੀਵ) ਮੁੜ ਜਨਮਾਂ ਵਿਚ ਨਹੀਂ ਭਟਕਦਾ ।
I am a sacrifice, a sacrifice to the Saadh Sangat, the Company of the Holy; I shall never again fall into reincarnation.
ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥
ਹੇ ਪ੍ਰਭੂ! ਤੇਰਾ ਦਾਸ (ਨਾਨਕ) ਤੇਰੀ ਸਰਨ ਆਇਆ ਹੈ, ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ (ਮੈਨੂੰ) ਜੀਵਨ-ਰਾਹ ਉੱਤੇ ਤੋਰ ।੨।੭੫।੯੮।
Slave Nanak seeks Your Sancuary, Lord; as it pleases Your Will, so do You guide him. ||2||75||98||