ਸਾਰਗ ਮਹਲਾ ੫ ॥
Saarang, Fifth Mehl:
ਬਿਰਾਜਿਤ ਰਾਮ ਕੋ ਪਰਤਾਪ ॥
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੇ ਨਾਮ ਦਾ ਬਲ ਆ ਟਿਕਦਾ ਹੈ,
The Glorious Radiance of the Lord has spread out everywhere.
ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥
ਉਸ ਦੇ ਅੰਦਰੋਂ ਆਧੀ ਬਿਆਧੀ ਉਪਾਧੀ—ਇਹ ਤਿੰਨੇ ਹੀ ਤਾਪ ਬਿਲਕੁਲ ਮੁੱਕ ਜਾਂਦੇ ਹਨ ।੧।ਰਹਾਉ।
The doubts of my mind and body are all erased, and I am rid of the three diseases. ||1||Pause||
ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥
ਹੇ ਭਾਈ! (ਜਿਸ ਮਨੁੱਖ ਦੇ ਅੰਦਰ ਹਰਿ-ਨਾਮ ਦਾ ਬਲ ਹੈ, ਉਸ ਦੀ) ਤ੍ਰਿਸ਼ਨਾ ਮਿਟ ਜਾਂਦੀ ਹੈ, ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ, ਉਸ ਦੇ ਅੰਦਰੋਂ ਗਮ ਕਲੇਸ਼ ਮੁੱਕ ਜਾਂਦੇ ਹਨ ।
My thirst is quenched, and my hopes have all been fulfilled; my sorrows and sufferings are over.
ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥
ਅਬਿਨਾਸ਼ੀ ਅਤੇ ਨਾਸ-ਰਹਿਤ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਉਸ ਦਾ ਮਨ ਉਸ ਦਾ ਤਨ ਉਸ ਦੀ ਜਿੰਦ (ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ ।੧।
Singing the Glorious Praises of the Unmoving, Eternal, Unchanging Lord God, my mind, body and soul are comforted and encouraged. ||1||
ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥
ਮੈਨੂੰ ਸਾਧ ਸੰਗਤਿ ਵਿਚ ਰੱਖ ਕੇ (ਮੇਰੇ ਅੰਦਰੋਂ) ਕਾਮ ਕੋ੍ਰਧ ਲੋਭ ਹਉਮੈ ਅਤੇ ਈਰਖਾ (ਆਦਿਕ ਵਿਕਾਰ) ਨਾਸ ਕਰ
Sexual desire, anger, greed, pride and envy are destroyed in the Saadh Sangat, the Company of the Holy.
ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥
ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਸਾਰੇ ਡਰ ਦੂਰ ਕਰਨ ਵਾਲੇ! ਹੇ ਨਾਨਕ ਦੇ ਮਾਂ-ਪਿਉ (ਵਾਂਗ ਪਾਲਣਾ ਕਰਨ ਵਾਲੇ) ।੨।੭੭।੧੦੦।
He is the Lover of His devotees, the Destroyer of fear; O Nanak, He is our Mother and Father. ||2||77||100||