ਸਾਰਗ ਮਹਲਾ ੫ ॥
Saarang, Fifth Mehl:
ਆਤੁਰੁ ਨਾਮ ਬਿਨੁ ਸੰਸਾਰ ॥
ਹੇ ਭਾਈ! (ਪਰਮਾਤਮਾ ਦੇ) ਨਾਮ ਨੂੰ ਭੁਲਾ ਕੇ ਜਗਤ ਵਿਆਕੁਲ ਹੋਇਆ ਰਹਿੰਦਾ ਹੈ,
Without the Naam, the Name of the Lord, the world is miserable.
ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥
ਇਸ ਸੁਆਹ-ਸਮਾਨ ਮਾਇਆ ਵਿਚ ਹੀ ਲੱਗਾ ਰਹਿੰਦਾ ਹੈ (ਚੰਬੜਿਆ ਰਹਿੰਦਾ ਹੈ) ਕੁੱਤੀ ਦੇ ਸੁਭਾਵ ਵਾਲੀ (ਜਗਤ ਦੀ) ਲਾਲਸਾ ਕਦੇ ਰੱਜਦੀ ਨਹੀਂ ।੧।ਰਹਾਉ।
Like a dog, its desires are never satisfied; it clings to the ashes of corruption. ||1||Pause||
ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥
(ਪਰ, ਹੇ ਭਾਈ! ਜੀਵ ਦੇ ਭੀ ਕੀਹ ਵੱਸ? ਪਰਮਾਤਮਾ ਨੇ ਮਾਇਆ ਦੀ) ਠਗ-ਬੂਟੀ ਪਾ ਕੇ ਆਪ ਹੀ (ਜਗਤ ਨੂੰ) ਕੁਰਾਹੇ ਪਾ ਰਖਿਆ ਹੈ, (ਕੁਰਾਹੇ ਪੈ ਕੇ ਜੀਵ) ਮੁੜ ਮੁੜ ਜੂਨਾਂ ਵਿਚ ਰਹਿੰਦਾ ਹੈ,
Administering the intoxicating drug, God Himself leads the mortals astray; they are reincarnated again and again.
ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥
ਅੱਖ ਝਮਕਣ ਜਿਤਨੇ ਸਮੇ ਲਈ ਭੀ (ਜੀਵ) ਪਰਮਾਤਮਾ (ਦੇ ਨਾਮ) ਦਾ ਸਿਮਰਨ ਨਹੀਂ ਕਰਦਾ, ਜਮਦੂਤ ਇਸ ਨੂੰ ਖ਼ੁਆਰ ਕਰਦੇ ਰਹਿੰਦੇ ਹਨ ।੧।
He does not meditate in remembrance on the Lord, even for an instant, and so the Messenger of Death makes him suffer. ||1||
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥
ਹੇ ਪ੍ਰਭੂ! ਹੇ ਗਰੀਬਾਂ ਦੇ ਦੁੱਖ ਨਾਸ ਕਰਨ ਵਾਲੇ! (ਦਾਸ ਨਾਨਕ ਉੱਤੇ) ਦਇਆਵਾਨ ਹੋ, (ਤੇਰਾ ਦਾਸ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੇ ।
Please be merciful to me, O Destroyer of the pains of the meek and the poor; let me be the dust of the feet of the Saints.
ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥
(ਤੇਰਾ) ਦਾਸ ਨਾਨਕ ਤੇਰਾ ਦਰਸਨ ਮੰਗਦਾ ਹੈ, ਇਹੀ (ਇਸ ਦੇ) ਮਨ ਦਾ ਤਨ ਦਾ ਆਸਰਾ ਹੈ ।੨।੭੮।੧੦੧।
Slave Nanak asks for the Blessed Vision of God. It is the Support of his mind and body. ||2||78||101||