ਸਾਰਗ ਮਹਲਾ ੫ ॥
Saarang, Fifth Mehl:
ਮੈਲਾ ਹਰਿ ਕੇ ਨਾਮ ਬਿਨੁ ਜੀਉ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਜੀਵ ਵਿਕਾਰਾਂ ਨਾਲ ਭਰਿਆ ਰਹਿੰਦਾ ਹੈ ।
Without the Name of the Lord, the soul is polluted.
ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥
(ਪਰ ਜੀਵ ਦੇ ਭੀ ਕੀਹ ਵੱਸ?) ਉਸ ਸਦਾ-ਥਿਰ ਪ੍ਰਭੂ ਨੇ ਆਪ ਹੀ ਇਸ ਨੂੰ ਕੁਰਾਹੇ ਪਾਇਆ ਹੋਇਆ ਹੈ ਕਿ ਵਿਸ਼ਿਆਂ ਦੀ ਠਗ-ਬੂਟੀ (ਘੋਟ ਘੋਟ ਕੇ) ਪੀਂਦਾ ਰਹੁ ।੧।ਰਹਾਉ।
The True Lord God has Himself administered the intoxicating drug of corruption, and led the mortal astray. ||1||Pause||
ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥
ਹੇ ਭਾਈ! ਪਰਮਾਤਮਾ ਨਾਲੋਂ ਟੱੁਟਾ ਹੋਇਆ ਮਨੁੱਖ ਕਈ ਤਰੀਕਿਆਂ ਨਾਲ ਕੋ੍ਰੜਾਂ ਜਨਮਾਂ ਵਿਚ ਭਟਕਦਾ ਰਹਿੰਦਾ ਹੈ, ਕਿਤੇ ਭੀ (ਇਸ ਗੇੜ ਵਿਚੋਂ ਇਸ ਨੂੰ) ਖੁਲੀਰ ਨਹੀਂ ਮਿਲਦੀ ।
Wandering through millions of incarnations in countless ways, he does not find stability anywhere.
ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥
ਆਤਮਕ ਅਡੋਲਤਾ ਵਿਚ (ਅਪੜਾਣ ਵਾਲਾ) ਪੂਰਾ ਗੁਰੂ ਇਸ ਨੂੰ ਨਹੀਂ ਮਿਲਦਾ (ਇਸ ਵਾਸਤੇ ਸਦਾ) ਜੰਮਦਾ ਮਰਦਾ ਰਹਿੰਦਾ ਹੈ ।੧।
The faithless cynic does not intuitively meet with the Perfect True Guru; he continues coming and going in reincarnation. ||1||
ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥
ਹੇ ਸਭ ਤਾਕਤਾਂ ਦੇ ਮਾਲਕ ਪ੍ਰਭੂ! ਹੇ ਸਭ ਦਾਤਾਂ ਦੇਣ ਵਾਲੇ! ਅਸਾਂ ਜੀਵਾਂ ਵਾਸਤੇ ਤੂੰ ਅਪਹੁੰਚ ਹੈਂ ਬੇਅੰਤ ਹੈਂ, ਤੂੰ ਆਪ ਹੀ ਰੱਖਿਆ ਕਰ ।
Please save me, O All-powerful Lord God, O Great Giver; O God, You are Inaccessible and Infinite.
ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥
ਹੇ ਨਾਨਕ! (ਆਖ—ਹੇ ਪ੍ਰਭੂ! ਜਿਹੜਾ ਤੇਰਾ) ਦਾਸ ਤੇਰੀ ਸਰਨ ਆਉਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੨।੭੯।੧੦੨।
Slave Nanak seeks Your Sanctuary, to cross over the terrible world-ocean, and reach the other shore. ||2||79||102||