ਸਾਰਗ ਮਹਲਾ ੫ ॥
Saarang, Fifth Mehl:
ਕੀਨ੍ਹੇ ਪਾਪ ਕੇ ਬਹੁ ਕੋਟ ॥
ਹੇ ਭਾਈ! (ਹਰਿ-ਨਾਮ ਤੋਂ ਖੁੰਝ ਕੇ) ਮਨੁੱਖ ਪਾਪਾਂ ਦੀਆਂ ਅਨੇਕਾਂ ਵਲਗਣਾਂ (ਆਪਣੀ ਜਿੰਦ ਦੇ ਦੁਆਲੇ) ਖੜੀਆਂ ਕਰਦਾ ਜਾਂਦਾ ਹੈ ।
He commits many millions of sins.
ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥
ਦਿਨ ਰਾਤ (ਪਾਪ ਕਰਦਿਆਂ) ਥੱਕਦਾ ਨਹੀਂ (ਸਾਧ ਸੰਗਤਿ ਤੋਂ ਬਿਨਾ ਹੋਰ) ਕਿਤੇ ਭੀ (ਪਾਪਾਂ ਤੋਂ) ਇਸ ਦੀ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।
Day and night, he does not get tired of them, and he never finds release. ||1||Pause||
ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥
ਹੇ ਭਾਈ! (ਹਰਿ-ਨਾਮ ਤੋਂ ਖੁੰਝ ਕੇ) ਮਨੁੱਖ ਬੜੇ ਕਰੜੇ ਅਤੇ ਆਤਮਕ ਮੌਤ ਲਿਆਉਣ ਵਾਲੇ ਰੋਗਾਂ ਦੀ ਪੋਟਲੀ (ਆਪਣੇ) ਸਿਰ ਉਤੇ ਚੁੱਕੀ ਰੱਖਦਾ ਹੈ ।
He carries on his head a terrible, heavy load of sin and corruption.
ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥
ਜਦੋਂ ਜਮਾਂ ਨੇ (ਆ ਕੇ) ਕੇਸਾਂ ਤੋਂ ਫੜ ਲਿਆ, ਤਦੋਂ ਇਕ ਖਿਨ ਵਿਚ ਹੀ (ਇਸ ਦੀਆਂ) ਅੱਖਾਂ ਉਘੜ ਆਉਂਦੀਆਂ ਹਨ (ਪਰ ਤਦੋਂ ਕੀਹ ਲਾਭ?) ।੧।
In an instant, he is exposed. The Messenger of Death seizes him by his hair. ||1||
ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥
ਹੇ ਭਾਈ! (ਪਾਪਾਂ ਦੀਆਂ ਪੰਡਾਂ ਦੇ ਕਾਰਨ) ਜੀਵ ਪਸ਼ੂ, ਪ੍ਰੇਤ, ਊਂਠ, ਖੋਤਾ ਆਦਿਕ ਅਨੇਕਾਂ ਜੂਨਾਂ ਵਿਚ ਰੁਲਦਾ ਫਿਰਦਾ ਹੈ ।
He is consigned to countless forms of reincarnation, into beasts, ghosts, camels and donkeys.
ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥
ਹੇ ਨਾਨਕ! (ਆਖ—ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ, ਫਿਰ (ਜਮਾਂ ਦੀ) ਰਤਾ ਭਰ ਭੀ ਚੋਟ ਨਹੀਂ ਲੱਗੇਗੀ ।੨।੮੧।੧੦੪।
Vibrating and meditating on the Lord of the Universe in the Saadh Sangat, the Company of the Holy, O Nanak, you shall never be struck or harmed at all. ||2||81||104||