ਸਾਰਗ ਮਹਲਾ ੫ ॥
Saarang, Fifth Mehl:
ਅੰਧੇ ਖਾਵਹਿ ਬਿਸੂ ਕੇ ਗਟਾਕ ॥
ਹੇ ਭਾਈ! (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁਕੇ ਮਨੁੱਖ ਆਤਮਕ ਮੌਤ ਲਿਆਉਣ ਵਾਲੇ ਪਦਾਰਥ ਹੀ ਖ਼ੁਸ਼ ਹੋ ਹੋ ਕੇ ਖਾਂਦੇ ਰਹਿੰਦੇ ਹਨ
He is so blind! He is eating loads of poison.
ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥
(ਆਖ਼ਿਰ ਮੌਤ ਸਿਰ ਤੇ ਆ ਜਾਂਦੀ ਹੈ), ਅੱਖਾਂ, ਕੰਨ, ਸਰੀਰ—ਹਰੇਕ ਅੰਗ ਕੰਮ ਕਰਨੋਂ ਰਹਿ ਜਾਂਦਾ ਹੈ, ਤੇ, ਸਾਹ ਭੀ ਖ਼ਤਮ ਹੋ ਜਾਂਦਾ ਹੈ ।੧।ਰਹਾਉ।
His eyes, ears and body are totally exhausted; he shall lose his breath in an instant. ||1||Pause||
ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥
ਹੇ ਭਾਈ! (ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖ) ਕਮਜ਼ੋਰਾਂ ਨੂੰ ਦੁੱਖ ਦੇ ਦੇ ਕੇ ਆਪਣਾ ਪੇਟ ਪਾਲਦੇ ਰਹਿੰਦੇ ਹਨ (ਪਰ ਮੌਤ ਆਉਣ ਤੇ) ਉਹ ਮਾਇਆ ਭੀ ਸਾਥ ਛੱਡ ਦੇਂਦੀ ਹੈ ।
Making the poor suffer, he fills his belly, but the wealth of Maya shall not go with him.
ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥
ਅਜਿਹੇ ਮਨੁੱਖ ਪਾਪ ਕਰਦਿਆਂ ਕਰਦਿਆਂ ਪਛਤਾਂਦੇ ਭੀ ਹਨ, (ਪਰ ਇਹਨਾਂ ਪਾਪਾਂ ਨੂੰ) ਛੱਡ ਨਹੀਂ ਸਕਦੇ ।੧।
Committing sinful mistakes again and again, he regrets and repents, but he can never give them up. ||1||
ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥
ਹੇ ਭਾਈ! (ਇਹੀ ਹਾਲ ਹੁੰਦਾ ਹੈ ਨਿੰਦਕ ਮਨੁੱਖ ਦਾ । ਨਿੰਦਕ ਸਾਰੀ ਉਮਰ ਸੰਤ ਜਨਾਂ ਉਤੇ ਦੂਸ਼ਣ ਲਾਂਦਾ ਰਹਿੰਦਾ ਹੈ, ਆਖ਼ਿਰ ਜਦੋਂ) ਜਮਦੂਤ ਨਿੰਦਕ ਨੂੰ ਆ ਫੜਦੇ ਹਨ, ਉਸ ਦੇ ਸਿਰ ਉੱਤੇ (ਮੌਤ ਦੀ) ਚੋਟ ਆ ਚਲਾਂਦੇ ਹਨ ।
The Messenger of Death comes to slaughter the slanderer; he beats him on his head.
ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥
ਹੇ ਨਾਨਕ! (ਸਾਰੀ ਉਮਰ) ਨਿੰਦਕ ਆਪਣੀ ਛੁਰੀ ਆਪਣੇ ਉੱਤੇ ਹੀ ਚਲਾਂਦਾ ਰਹਿੰਦਾ ਹੈ, ਆਪਣੇ ਹੀ ਮਨ ਨੂੰ ਨਿੰਦਾ ਦੇ ਜ਼ਖ਼ਮ ਲਾਂਦਾ ਰਹਿੰਦਾ ਹੈ ।੨।੮੨।੧੦੫।
O Nanak, he cuts himself with his own dagger, and damages his own mind. ||2||82||105||