ਪਉੜੀ ॥
Pauree:
 
ਖਸਮੈ ਕੈ ਦਰਬਾਰਿ ਢਾਢੀ ਵਸਿਆ ॥
ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ (ਸਦਾ) ਮਾਲਕ ਦੀ ਹਜ਼ੂਰੀ ਵਿਚ ਵੱਸਦਾ ਹੈ ।
In the Court of the Lord and Master, His minstrels dwell.
 
ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥
ਸਦਾ ਕਾਇਮ ਰਹਿਣ ਵਾਲੇ ਖਸਮ ਨੂੰ ਸਾਲਾਹ ਕੇ ਉਸ ਦਾ ਹਿਰਦਾ-ਕਉਲ ਖਿੜਿਆ ਰਹਿੰਦਾ ਹੈ ।
Singing the Praises of their True Lord and Master, the lotuses of their hearts have blossomed forth.
 
ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥
ਮਾਲਕ ਤੋਂ ਪੂਰਾ ਮਰਤਬਾ (ਭਾਵ, ਪੂਰਨ ਅਵਸਥਾ) ਹਾਸਲ ਕਰ ਕੇ ਉਹ ਅੰਦਰੋਂ ਹੁਲਾਸ ਵਿਚ ਆਉਂਦਾ ਹੈ,
Obtaining their Perfect Lord and Master, their minds are transfixed with ecstasy.
 
ਦੁਸਮਨ ਕਢੇ ਮਾਰਿ ਸਜਣ ਸਰਸਿਆ ॥
(ਕਿਉਂਕਿ ਕਾਮਾਦਿਕ ਵਿਕਾਰ) ਵੈਰੀਆਂ ਨੂੰ ਉਹ (ਅੰਦਰੋਂ) ਮਾਰ ਕੇ ਕੱਢ ਦੇਂਦਾ ਹੈ (ਤਾਂ ਫਿਰ ਨਾਮ ਵਿਚ ਲੱਗੇ ਉਸ ਦੇ ਗਿਆਨ-ਇੰਦ੍ਰੇ-ਰੂਪ) ਮਿਤ੍ਰ ਟਹਿਕ ਪੈਂਦੇ ਹਨ,
Their enemies have been driven out and subdued, and their friends are very pleased.
 
ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥
ਇਹ ਗਿਆਨ-ਇੰਦ੍ਰੇ) ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਜਾਂਦੇ ਹਨ, ਸਤਿਗੁਰੂ ਇਹਨਾਂ ਨੂੰ (ਹੁਣ ਜੀਵਨ ਦਾ) ਸੱਚਾ ਰਾਹ ਵਿਖਾਲਦਾ ਹੈ ।
Those who serve the Truthful True Guru are shown the True Path.
 
ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥
ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ ਸੱਚਾ ਗੁਰ-ਸ਼ਬਦ ਵੀਚਾਰ ਕੇ (ਆਤਮਕ) ਮੌਤ (ਦਾ ਡਰ) ਦੂਰ ਲੈਂਦਾ ਹੈ,
Reflecting on the True Word of the Shabad, death is overcome.
 
ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥
ਗੁਰੂ ਸ਼ਬਦ ਦੀ ਬਰਕਤਿ ਨਾਲ ਸੁਧਰਿਆ ਹੋਇਆ ਢਾਢੀ ਅਕੱਥ ਪ੍ਰਭੂ ਦੇ ਗੁਣ ਗਾਉਂਦਾ ਹੈ,
Speaking the Unspoken Speech of the Lord, one is adorned with the Word of His Shabad.
 
ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥
(ਇਸ ਤਰ੍ਹਾਂ), ਹੇ ਨਾਨਕ ! ਪ੍ਰਭੂ ਦੇ ਗੁਣਾਂ ਦੀ ਪੂੰਜੀ ਇਕੱਠੀ ਕਰ ਕੇ ਪਿਆਰੇ ਪ੍ਰਭੂ ਨਾਲ ਮਿਲ ਜਾਂਦਾ ਹੈ ।੨੩।
Nanak holds tight to the Treasure of Virtue, and meets with the Dear, Beloved Lord. ||23||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by