ਸਾਰਗ ਮਹਲਾ ੫ ॥
Saarang, Fifth Mehl:
ਟੂਟੀ ਨਿੰਦਕ ਕੀ ਅਧ ਬੀਚ ॥
ਹੇ ਭਾਈ! ਸੰਤ ਜਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਦੀ ਜ਼ਿੰਦਗੀ ਨਿਸਫਲ ਜਾਂਦੀ ਹੈ ।
The slanderer is destroyed in mid-stream.
ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥
ਮਾਲਕ-ਪ੍ਰਭੂ ਆਪ ਆਪਣੇ ਸੇਵਕ ਦੀ ਰੱਖਿਆ ਕਰਨ ਵਾਲਾ ਹੈ, ਪਰ ਜਿਹੜਾ ਮਨੁੱਖ ਸੰਤ ਜਨਾਂ ਤੋਂ ਮੂੰਹ ਮੋੜੀ ਰੱਖਦਾ ਹੈ, ਉਹ ਆਤਮਕ ਮੌਤ ਸਹੇੜ ਲੈਂਦਾ ਹੈ ।੧।ਰਹਾਉ।
Our Lord and Master is the Saving Grace, the Protector of His humble servants; those who have turned their backs on the Guru are overtaken by death. ||1||Pause||
ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥
ਹੇ ਭਾਈ! ਸੰਤ ਜਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਦੀ ਗੱਲ ਉੱਤੇ ਕੋਈ ਇਤਬਾਰ ਨਹੀਂ ਕਰਦਾ, ਉਸ ਨੂੰ ਕਿਤੇ ਭੀ ਇੱਜ਼ਤ ਵਾਲੀ ਥਾਂ ਨਹੀਂ ਮਿਲਦੀ
No one listens to what he says; he is not allowed to sit anywhere.
ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥
ਨਿੰਦਕ ਇਸ ਲੋਕ ਵਿਚ ਦੁੱਖ ਪਾਂਦਾ ਹੈ, (ਕਿਉਂਕਿ ਕੋਈ ਉਸ ਦੀ ਇੱਜ਼ਤ ਨਹੀਂ ਕਰਦਾ), ਪਰਲੋਕ ਵਿਚ ਉਹ ਨਰਕ ਭੋਗਦਾ ਹੈ, ਅਨੇਕਾਂ ਜੂਨਾਂ ਵਿਚ ਭਟਕਦਾ ਹੈ ।੧।
He suffers in pain here, and falls into hell hereafter. He wanders in endless reincarnations. ||1||
ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥
ਹੇ ਭਾਈ! ਸੰਤ ਜਨਾਂ ਦੀ ਨਿੰਦਾ ਕਰਨ ਵਾਲਾ ਮਨੁੱਖ ਆਪਣੇ (ਇਸ) ਕੀਤੇ ਦਾ (ਇਹ) ਫਲ ਪਾਂਦਾ ਹੈ ਕਿ ਸਾਰੇ ਜਗਤ ਵਿਚ ਬਦਨਾਮ ਹੋ ਜਾਂਦਾ ਹੈ
He has become infamous across worlds and galaxies; he receives according to what he has done.
ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥
ਹੇ ਨਾਨਕ! (ਪ੍ਰਭੂ ਦਾ ਸੇਵਕ) ਨਿਰਭਉ ਕਰਤਾਰ ਦੀ ਸਰਨ ਪਿਆ ਰਹਿੰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ, ਆਤਮਕ ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ ।੨।੮੩।੧੦੬।
Nanak seeks the Sanctuary of the Fearless Creator Lord; he sings His Glorious Praises in ecstasy and bliss. ||2||83||106||