ਸਾਰਗ ਮਹਲਾ ੫ ॥
Saarang, Fifth Mehl:
ਤ੍ਰਿਸਨਾ ਚਲਤ ਬਹੁ ਪਰਕਾਰਿ ॥
ਹੇ ਭਾਈ! (ਮਨੁੱਖ ਦੇ ਅੰਦਰ) ਤ੍ਰਿਸ਼ਨਾ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦੀ ਰਹਿੰਦੀ ਹੈ ।
Desire plays itself out in so many ways.
ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥
ਕਿਸੇ ਭੀ ਗੱਲ ਨਾਲ (ਇਹ ਤ੍ਰਿਸ਼ਨਾ) ਰੱਜਦੀ ਨਹੀਂ, (ਜ਼ਿੰਦਗੀ ਦੇ ਅਖ਼ੀਰ ਤਕ) ਇਹ ਸਿਰੇ ਨਹੀਂ ਚੜ੍ਹਦੀ (ਹੋਰ ਹੋਰ ਵਧਦੀ ਹੀ ਰਹਿੰਦੀ ਹੈ) ।੧।ਰਹਾਉ।
But it is not fulfilled at all, and in the end, it dies, exhausted. ||1||Pause||
ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥
ਹੇ ਭਾਈ! (ਤ੍ਰਿਸ਼ਨਾ ਦੇ ਕਾਰਨ ਮਨੁੱਖ ਦੇ ਮਨ ਵਿਚ ਕਦੇ) ਸ਼ਾਂਤੀ ਨਹੀਂ ਪੈਦਾ ਹੁੰਦੀ, ਆਨੰਦ ਨਹੀਂ ਬਣਦਾ, ਆਤਮਕ ਅਡੋਲਤਾ ਨਹੀਂ ਉਪਜਦੀ । ਬੱਸ! ਇਸ ਤ੍ਰਿਸ਼ਨਾ ਦਾ (ਸਦਾ) ਇਹੀ ਵਿਹਾਰ ਹੈ ।
It does not produce tranquility, peace and poise; this is the way it works.
ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥
ਕਾਮ ਅਤੇ ਕੋ੍ਰਧ ਨਾਲ (ਇਹ ਤ੍ਰਿਸ਼ਨਾ ਮਨੁੱਖ ਦਾ ਅੰਦਰਲਾ) ਸਾੜ ਦੇਂਦੀ ਹੈ, ਕਿਸੇ ਦਾ ਲਿਹਾਜ਼ ਨਹੀਂ ਕਰਦੀ ।੧।
He does not know what belongs to him, and to others. He burns in sexual desire and anger. ||1||
ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥
ਹੇ ਭਾਈ! ਤ੍ਰਿਸ਼ਨਾ ਦੇ ਕਾਰਨ ਜੀਵ ਉਤੇ ਸੰਸਾਰ-ਸਮੁੰਦਰ ਆਪਣਾ ਜ਼ੋਰ ਪਾਈ ਰੱਖਦਾ ਹੈ, (ਜੀਵ) ਦੁੱਖ ਵਿਚ ਫਸਿਆ ਰਹਿੰਦਾ ਹੈ । (ਪਰ, ਹੇ ਪ੍ਰਭੂ!) ਤੂੰ ਆਪਣੇ ਸੇਵਕਾਂ ਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈਂ ।
The world is enveloped by an ocean of pain; O Lord, please save Your slave!
ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥
ਹੇ ਨਾਨਕ! ਆਖ—(ਹੇ ਪ੍ਰਭੂ!) ਮੈਂ (ਭੀ) ਤੇਰੇ ਸੋਹਣੇ ਚਰਨਾਂ ਦੀ ਸਰਨ ਆਇਆ ਹਾਂ, ਮੈਂ ਤੈਥੋਂ ਸਦਾ ਸਦਾ ਸਦਕੇ ਜਾਂਦਾ ਹਾਂ ।੨।੮੪।੧੦੭।
Nanak seeks the Sanctuary of Your Lotus Feet; Nanak is forever and ever a sacrifice. ||2||84||107||