ਸਾਰਗ ਮਹਲਾ ੫ ॥
Saarang, Fifth Mehl:
ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥
ਹੇ ਪਾਪੀ! ਤੂੰ ਕਿਸ ਦੀ (ਭੈੜੀ) ਮਤਿ ਲੈ ਲਈ ਹੈ?
O sinner, who taught you to sin?
ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥
ਜਿਸ ਮਾਲਕ-ਪ੍ਰਭੂ ਨੇ ਤੈਨੂੰ ਇਹ ਜਿੰਦ ਦਿੱਤੀ, ਇਹ ਸਰੀਰ ਦਿੱਤਾ, ਉਸ ਨੂੰ ਤੂੰ ਘੜੀ ਭਰ ਭੀ ਅੱਖ ਝਮਕਣ ਜਿਤਨੇ ਸਮੇ ਲਈ ਭੀ ਯਾਦ ਨਹੀਂ ਕਰਦਾ ।੧।ਰਹਾਉ।
You do not contemplate your Lord and Master, even for an instant; it was He who gave you your body and soul. ||1||Pause||
ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥
ਹੇ ਪਾਪੀ! ਖਾਂਦਾ ਪੀਂਦਾ ਸੌਂਦਾ ਤਾਂ ਤੂੰ ਖ਼ੁਸ਼ ਰਹਿੰਦਾ ਹੈਂ, ਪਰ ਪ੍ਰਭੂ ਦਾ ਨਾਮ ਸਿਮਰਦਿਆਂ ਤੂੰ ਆਲਸੀ ਹੋ ਜਾਂਦਾ ਹੈਂ ।
Eating, drinking and sleeping, you are happy, but contemplating the Naam, the Name of the Lord, you are miserable.
ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥
ਜਦੋਂ ਤੂੰ ਮਾਂ ਦੇ ਪੇਟ ਵਿਚ ਸੀ, ਤਦੋਂ ਵਿਲਕਦਾ ਸੀ, ਤਦੋਂ ਤੂੰ ਗਰੀਬੜਾ ਜਿਹਾ ਬਣਿਆ ਰਹਿੰਦਾ ਸੀ ।੧।
In the womb of your mother, you cried and whined like a wretch. ||1||
ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥
ਹੇ ਪਾਪੀ! ਵੱਡੇ ਵੱਡੇ ਵਿਕਾਰਾਂ ਦੀ ਮਸਤੀ ਵਿਚ ਬੱਝਾ ਹੋਇਆ ਤੂੰ ਅਨੇਕਾਂ ਜੂਨਾਂ ਵਿਚ ਭਟਕਦਾ ਆ ਰਿਹਾ ਹੈਂ ।
And now, bound by great pride and corruption, you shall wander in endless incarnations.
ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨ੍ਹ ॥੨॥੮੫॥੧੦੮॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਭੁੱਲਿਆਂ ਇਤਨੇ ਦੁੱਖ ਵਾਪਰਦੇ ਹਨ ਕਿ ਗਿਣੇ ਨਹੀਂ ਜਾ ਸਕਦੇ । ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾਇਆਂ ਹੀ ਸੁਖ ਮਿਲਦਾ ਹੈ ।੨।੮੫।੧੦੮।
You have forgotten the Lord of the Universe; what misery will be your lot now? O Nanak, peace is found by realizing the sublime state of the Lord. ||2||85||108||