ਸਾਰਗ ਮਹਲਾ ੫ ॥
Saarang, Fifth Mehl:
ਮਾਈ ਰੀ ਮਨੁ ਮੇਰੋ ਮਤਵਾਰੋ ॥
ਹੇ ਮਾਂ! ਮੇਰਾ ਮਨ (ਪ੍ਰਭੂ ਦੇ ਦੀਦਾਰ ਵਿਚ) ਮਸਤ ਹੋ ਰਿਹਾ ਹੈ ।
O mother, my mind is intoxicated.
ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥
ਉਸ ਦਇਆ ਦੇ ਸੋਮੇ ਪ੍ਰਭੂ ਦਾ ਦਰਸਨ ਕਰ ਕੇ ਮੇਰੇ ਅੰਦਰ ਪੂਰਨ ਤੌਰ ਤੇ ਆਤਮਕ ਆਨੰਦ ਸੁਖ ਬਣਿਆ ਹੋਇਆ ਹੈ, ਮੇਰਾ ਮਨ ਪੇ੍ਰਮ-ਰਸ ਨਾਲ ਰੰਗਿਆ ਗਿਆ ਹੈ ਤੇ ਮਸਤ ਹੈ ।੧।ਰਹਾਉ।
Gazing upon the Merciful Lord, I am filled with bliss and peace; imbued with the sublime essence of the Lord, I am intoxicated. ||1||Pause||
ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥
ਹੇ ਮਾਂ! ਪਰਮਾਤਮਾ ਦਾ ਜਸ ਗਾਂਦਿਆਂ ਜਿਸ ਮਨੁੱਖ ਦਾ ਮਨ ਨਿਰਮਲ ਉੱਜਲ ਹੋ ਜਾਂਦਾ ਹੈ, ਉਹ ਮੁੜ (ਵਿਕਾਰਾਂ ਨਾਲ) ਕਾਲਾ ਨਹੀਂ ਹੁੰਦਾ ।
I have become spotless and pure, singing the Sacred Praises of the Lord; I shall never again be dirtied.
ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਜਿਸ ਮਨੁੱਖ ਦੇ ਮਨ ਦੀ ਡੋਰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਦੀ ਹੈ, ਉਸ ਨੂੰ ਬੇਅੰਤ ਪ੍ਰਭੂ ਮਿਲ ਪੈਂਦਾ ਹੈ ।੧।
My awareness is focused on the Lotus Feet of God; I have met the Infinite, Supreme Being. ||1||
ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥
ਹੇ ਮਾਂ! ਜਿਸ ਮਨੁੱਖ ਦਾ ਹੱਥ ਫੜ ਕੇ ਪ੍ਰਭੂ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਨੂੰ ਸਭ ਕੁਝ ਬਖ਼ਸ਼ਦਾ ਹੈ, ਉਸ ਦੇ ਅੰਦਰ (ਨਾਮ ਦੇ) ਦੀਵੇ ਦਾ ਚਾਨਣ ਹੋ ਜਾਂਦਾ ਹੈ ।
Taking me by the hand, He has given me everything; He has lit up my lamp.
ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਪ੍ਰੀਤ ਪੇ੍ਰਮ ਜੋੜਨ ਵਾਲਾ ਮਨੁੱਖ ਆਪਣੀਆਂ ਸਾਰੀਆਂ ਕੁਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੨।੮੭।੧੧੦।
O Nanak, savoring the Naam, the Name of the Lord, I have become detached; my generations have been carried across as well. ||2||87||110||