ਸਾਰਗ ਮਹਲਾ ੫ ॥
Saarang, Fifth Mehl:
ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥
ਹੇ ਮਾਂ! ਉਹ ਮਨੁੱਖ (ਪ੍ਰਭੂ ਤੋਂ ਬਿਨਾ) ਹੋਰ ਨੂੰ ਮਨ ਵਿਚ ਵਸਾਈ ਰੱਖ ਕੇ ਆਤਮਕ ਮੌੜ ਸਹੇੜ ਲੈਂਦੇ ਹਨ
O mother, by meditating in remembrance on some other, the mortal dies.
ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥
ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਪਰਮਾਤਮਾ ਨੂੰ ਛੱਡ ਕੇ ਜਿਹੜੇ ਮਨੁੱਖ (ਸਦਾ) ਮਾਇਆ ਨਾਲ ਚੰਬੜੇ ਰਹਿੰਦੇ ਹਨ ।੧।ਰਹਾਉ।
Forsaking the Lord of the Universe, the Giver of souls, the mortal is engrossed and entangled in Maya. ||1||Pause||
ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥
ਹੇ ਮਾਂ! ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਭੁਲਾ ਕੇ ਹੋਰ (ਜੀਵਨ-) ਰਾਹ ਉਤੇ ਤੁਰਦੇ ਹਨ, ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।
Forgetting the Naam, the Name of the Lord, he walks on some other path, and falls into the most horrible hell.
ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥
ਉਹਨਾਂ ਨੂੰ ਇਤਨੀਆਂ ਸਜ਼ਾਵਾਂ ਮਿਲਦੀਆਂ ਰਹਿੰਦੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ । ਉਹ ਹਰੇਕ ਜੂਨ ਵਿਚ ਭਟਕਦੇ ਫਿਰਦੇ ਹਨ ।੧।
He suffers uncounted punishments, and wanders from womb to womb in reincarnation. ||1||
ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥
ਹੇ ਮਾਂ! ਜਿਹੜੇ ਮਨੁੱਖ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿੰਦੇ ਹਨ, ਉਹ ਧਨ ਵਾਲੇ ਹਨ, ਉਹ ਇੱਜ਼ਤ ਵਾਲੇ ਹਨ ।
They alone are wealthy, and they alone are honorable, who are absorbed in the Sanctuary of the Lord.
ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥
ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਮਿਹਰ ਨਾਲ ਉਹਨਾਂ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ਹੈ, ਉਹ ਮੁੜ ਮੁੜ ਨਾਹ ਜੰਮਦੇ ਹਨ ਨਾਹ ਮਰਦੇ ਹਨ ।੨।੮੮।੧੧੧।
By Guru's Grace, O Nanak, they conquer the world; they do not come and go in reincarnation ever again. ||2||88||111||