ਸਾਰਗ ਮਹਲਾ ੫ ॥
Saarang, Fifth Mehl:
ਮਾਈ ਰੀ ਮਾਤੀ ਚਰਣ ਸਮੂਹ ॥
ਹੇ (ਮੇਰੀ) ਮਾਂ! ਮੈਂ ਤਾਂ ਪ੍ਰਭੂ ਦੇ ਚਰਨਾਂ ਵਿਚ ਪੂਰਨ ਤੌਰ ਤੇ ਮਸਤ ਰਹਿੰਦੀ ਹਾਂ ।
O mother, I am totally intoxicated with the Lord's Feet.
ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥
ਉਸ ਇੱਕ ਤੋਂ ਬਿਨਾ ਮੈਂ ਕਿਸੇ ਹੋਰ ਨੂੰ ਜਾਣਦੀ-ਪਛਾਣਦੀ ਹੀ ਨਹੀਂ, (ਆਪਣੇ ਅੰਦਰੋਂ) ਹੋਰ ਦਾ ਪਿਆਰ ਮੈਂ ਸਾਰਾ ਸਾੜ ਚੁਕੀ ਹਾਂ ।੧।ਰਹਾਉ।
I know of none other than the Lord. I have totally burnt off my sense of duality. ||1||Pause||
ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥
ਹੇ ਮਾਂ! ਪ੍ਰਭੂ ਨੂੰ ਭੁਲਾ ਕੇ ਹੋਰ ਜਿਹੜੇ ਜਿਹੜੇ ਕੰਮ ਕਰੀਦੇ ਹਨ, ਉਹ ਸਾਰੇ ਮਾਇਆ (ਦੇ ਮੋਹ) ਦੇ ਖੂਹ ਵਿਚ ਸੁੱਟਦੇ ਹਨ ।
To abandon the Lord of the World, and become involved with anything else, is to fall into the pit of corruption.
ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥
ਹੇ ਮਾਂ! ਮੇਰਾ ਮਨ ਤਾਂ ਗੋਪਾਲ ਦੇ ਦਰਸਨ ਦੀ ਤਾਂਘ ਵਿਚ ਮਗਨ ਰਹਿੰਦਾ ਹੈ । ਮੈਨੂੰ ਉਸ ਨੇ ਨਰਕਾਂ ਤੋ ਖਿੱਚ ਕੇ ਕੱਢ ਲਿਆ ਹੈ ।੧।
My mind is enticed, thirsty for the Blessed Vision of His Darshan. He has lifted me up and out of hell. ||1||
ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥
ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਸਾਰੇ ਸੁਖਾਂ ਦਾ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦਾ ਰੌਲਾ ਮੁੱਕ ਜਾਂਦਾ ਹੈ
By the Grace of the Saints, I have met the Lord, the Giver of peace; the noise of egotism has been stilled.
ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥
ਜਿਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ (ਇਉਂ) ਹਰਾ-ਭਰਾ ਹੋ ਜਾਂਦਾ ਹੈ (ਜਿਵੇਂ ਮੀਂਹ ਪੈਣ ਨਾਲ) ਜੂਹ (ਘਾਹ ਨਾਲ ਹਰੀ ਹੋ ਜਾਂਦੀ ਹੈ) ।੨।੯੫।੧੧੮।
Slave Nanak is imbued with the Love of the Lord; the forests of his mind and body have blossomed forth. ||2||95||118||