ਸਾਰਗ ਮਹਲਾ ੫ ॥
Saarang, Fifth Mehl:
ਤਾ ਤੇ ਕਰਣ ਪਲਾਹ ਕਰੇ ॥
ਇਸੇ ਵਾਸਤੇ ਮਨੁੱਖ (ਸਦਾ) ਤਰਸ-ਭਰੇ ਕੀਰਨੇ ਕਰਦਾ ਰਹਿੰਦਾ ਹੈ
You whine and cry
ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥
ਕਿਉਂਕਿ ਮਨੁੱਖ ਮੋਹ ਹਉਮੈ (ਆਦਿਕ) ਵੱਡੇ ਵੱਡੇ ਵਿਕਾਰਾਂ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦਾ ਨਾਮ ਨਹੀਂ ਸਿਮਰਦਾ।੧।ਰਹਾਉ।
- you are intoxicated with the great corruption of attachment and pride, but you do not remember the Lord in meditation. ||1||Pause||
ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥
ਹੇ ਭਾਈ! ਜਿਹੜੇ ਮਨੱੁਖ ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦਾ ਨਾਮ ਜਪਦੇ ਰਹਿੰਦੇ ਹਨ, ਉਹਨਾਂ ਦੇ (ਅੰਦਰੋਂ ਸਾਰੇ) ਪਾਪ ਸੜ ਜਾਂਦੇ ਹਨ ।
Those who meditate on the Lord in the Saadh Sangat, the Company of the Holy - the guilt of their minstakes is burnt away.
ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥
ਜਿਹੜੇ ਮਨੁੱਖ ਪ੍ਰਭੂ ਦੇ ਨਾਲ (ਦੇ ਚਰਨਾਂ ਵਿਚ) ਜੁੜੇ ਰਹਿੰਦੇ ਹਨ, ਉਹ ਭਾਗਾਂ ਵਾਲੇ ਹਨ, ਉਹਨਾਂ ਦਾ ਜਨਮ ਉਹਨਾਂ ਦਾ ਸਰੀਰ ਸਫਲ ਹੋ ਜਾਂਦਾ ਹੈ ।੧।
Fruitful is the body, and blessed is the birth of those who merge with God. ||1||
ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥
ਹੇ ਭਾਈ! (ਧਰਮ, ਅਰਥ, ਕਾਮ, ਮੋਖ—ਇਹ) ਚਾਰ ਪਦਾਰਥ ਅਤੇ ਅਠਾਰਾਂ ਸਿੱਧੀਆਂ (ਲੋਕ ਇਹਨਾਂ ਦੀ ਖ਼ਾਤਰ ਤਰਲੇ ਲੈਂਦੇ ਹਨ, ਪਰ ਇਹਨਾਂ) ਸਭਨਾਂ ਤੋਂ ਸੰਤ ਜਨ ਸ੍ਰੇਸ਼ਟ ਹਨ ।
The four great blessings, and the eighteen supernatural spiritual powers - above all these are the Holy Saints.
ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥
ਦਾਸ ਨਾਨਕ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ (ਨਿੱਤ) ਮੰਗਦਾ ਹੈ । (ਸੰਤ ਜਨਾਂ ਦੇ) ਲੜ ਲੱਗ ਕੇ (ਅਨੇਕਾਂ ਜੀਵ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੨।੯੭।੧੨੦।
Slave Nanak longs for the dust of the feet of the humble; attached to the hem of His robe, he is saved. ||2||97||120||