ਸਾਰਗ ਮਹਲਾ ੫ ॥
Saarang, Fifth Mehl:
ਮਾਈ ਰੀ ਕਾਟੀ ਜਮ ਕੀ ਫਾਸ ॥
ਹੇ ਮਾਂ! ਪਰਮਾਤਮਾ ਦਾ ਨਾਮ ਜਪਦਿਆਂ (ਜਿਨ੍ਹਾਂ ਵਡ-ਭਾਗੀਆਂ ਦੀ) ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ
O mother, the noose of Death has been cut away.
ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥
ਉਹਨਾਂ ਸਾਰੇ ਸੁਖ ਮਾਣ ਲਏ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ (ਮਾਇਆ ਦੇ ਮੋਹ ਤੋਂ) ਉਪਰਾਮ ਰਹਿੰਦੇ ਹਨ ।੧।ਰਹਾਉ।
Chanting the Name of the Lord, Har, Har, I have found total peace. I remain unattached in the midst of my household. ||1||Pause||
ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥
ਹੇ ਮਾਂ! ਮਿਹਰ ਕਰ ਕੇ (ਜਿਨ੍ਹਾਂ ਨੂੰ ਪਰਮਾਤਮਾ ਨੇ) ਆਪਣੇ ਬਣਾ ਲਿਆ, ਉਹਨਾਂ ਦੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਜਾਂਦੀ ਹੈ
Granting His Grace, He has made me His Own. The thirst for the Blessed Vision of His Darshan wells up within me.
ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥
ਉਹ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, (ਉਹਨਾਂ ਦੇ ਅੰਦਰੋਂ ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜੀ ਟੇਕ ਮੁੱਕ ਜਾਂਦੀ ਹੈ ।੧।
Joining the Society of the Saints, I sing the Glorious Praises of the Lord; I have given up other hopes. ||1||
ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥
ਜਿਨ੍ਹਾਂ ਨੂੰ ਸੰਤ ਜਨਾਂ ਨੇ (ਸਹੀ ਜੀਵਨ-) ਰਾਹ ਦੱਸ ਦਿੱਤਾ, ਉਹਨਾਂ ਨੂੰ ਉਹਨਾਂ ਨੇ ਵੱਡੇ ਸੰਘਣੇ ਜੰਗਲ (ਵਰਗੇ ਸੰਸਾਰ—ਬਨ) ਤੋਂ ਬਾਹਰ ਕੱਢ ਲਿਆ ।
The Saint has pulled me out of the utterly desolate wilderness, and shown me the path.
ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥
ਹੇ ਨਾਨਕ! (ਪਰਮਾਤਮਾ ਦਾ) ਦਰਸਨ ਕਰ ਕੇ ਉਹਨਾਂ ਮਨੁੱਖਾਂ ਦੇ ਸਾਰੇ ਹੀ ਪਾਪ ਨਾਸ ਹੋ ਗਏ, ਉਹਨਾਂ ਨੇ ਪ੍ਰਭੂ ਦਾ ਨਾਮ-ਰਤਨ ਲੱਭ ਲਿਆ ।੨।੧੦੦।੧੨੩।
Gazing upon His Darshan, all sins are taken away; Nanak is blessed with the jewel of the Lord. ||2||100||123||