ਸਾਰਗ ਮਹਲਾ ੫ ॥
Saarang, Fifth Mehl:
ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥
ਹੇ ਮਾਂ! (ਮੇਰਾ ਮਨ ਪ੍ਰੀਤਮ ਪ੍ਰਭੂ ਦੇ) ਪਿਆਰ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ
O mother, I am involved with the Love of the Lord;
ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥
ਮੇਰੇ ਮਨ ਵਿਚ ਉਸ ਦੇ ਦਰਸਨ ਦੀ ਲਗਨ ਲੱਗੀ ਰਹਿੰਦੀ ਹੈ, ਉਸ ਸੋਹਣੇ (ਦੇ ਦਰਸਨ) ਦੀ ਤਾਂਘ ਬਣੀ ਰਹਿੰਦੀ ਹੈ (ਇਹ ਲਗਨ ਇਹ ਤਾਂਘ ਐਸੀ ਹੈ ਕਿ ਇਸ ਨੂੰ) ਕੋਈ ਤੋੜ ਨਹੀਂ ਸਕਦਾ ।੧।ਰਹਾਉ।
I am intoxicated with it. My mind has such a longing and thirst for the Blessed Vision, the Darshan of my Beauteous Lord. No one can break this. ||1||Pause||
ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥
ਹੇ ਮਾਂ! ਹੁਣ ਮੇਰੇ ਵਾਸਤੇ ਪ੍ਰਭੂ ਪ੍ਰੀਤਮ ਹੀ ਜਿੰਦ ਹੈ, ਆਸਰਾ ਹੈ, ਇੱਜ਼ਤ ਹੈ, ਪਿਤਾ ਹੈ, ਪੁੱਤਰ ਹੈ, ਸਨਬੰਧੀ ਹੈ, ਧਨ ਹੈ, ਮੇਰਾ ਸਭ ਕੁਝ ਉਹੀ ਉਹੀ ਹੈ
The Lord is my breath of life, honor, spouse, parent, child, relative, wealth - everything.
ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥
ਜਿਹੜਾ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਹੋਰ ਨਾਲ ਸਾਂਝ ਬਣਾਈ ਰੱਖਦਾ ਹੈ, ਉਸ ਦਾ ਸਰੀਰ ਫਿਟਕਾਰ-ਜੋਗ ਹੋ ਜਾਂਦਾ ਹੈ (ਕਿਉਂਕਿ ਫਿਰ ਇਹ ਮਨੁੱਖਾ ਸਰੀਰ ਨਿਰਾ) ਹੱਡੀਆਂ ਗੰਦ ਅਤੇ ਕਿਰਮ ਹੀ ਹੈ ।੧।
Cursed is this body of bones, this pile of maggots and manure, if it knows any other than the Lord. ||1||
ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥
(ਹੇ ਮਾਂ) ਜਿਸ ਨਾਲ ਕੋਈ ਮੁੱਢ-ਕਦੀਮਾਂ ਦਾ ਜੋੜ ਹੁੰਦਾ ਹੈ, ਗਰੀਬਾਂ ਦੇ ਦੁੱਖ ਦੂਰ ਕਰਨ ਵਾਲਾ ਪ੍ਰਭੂ ਉਸ ਉਤੇ ਦਇਆਵਾਨ ਹੁੰਦਾ ਹੈ,
The Destroyer of the pains of the poor has become merciful to me, by the power of the karma of my past actions.
ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥
ਹੇ ਨਾਨਕ! (ਆਖ—ਹੇ ਮਾਂ) ਉਹ ਮਨੁੱਖ ਦਇਆ ਦੇ ਖ਼ਜ਼ਾਨੇ ਮਿਹਰ ਦੇ ਸਮੁੰਦਰ ਪ੍ਰਭੂ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਹੋਰ (ਸਾਰੀ) ਮੁਥਾਜੀ ਮੁੱਕ ਜਾਂਦੀ ਹੈ ।੨।੧੦੧।੧੨੪।
Nanak seeks the Sanctuary of God, the Treasure, the Ocean of Mercy; my subservience to others is past. ||2||101||124||