ਸਾਰਗ ਮਹਲਾ ੫ ॥
Saarang, Fifth Mehl:
ਮਾਨੀ ਤੂੰ ਰਾਮ ਕੈ ਦਰਿ ਮਾਨੀ ॥
(ਹੇ ਜਿੰਦੇ! ਜੇ ਤੂੰ ਇਹ ਉੱਦਮ ਕਰੇਂ, ਤਾਂ) ਤੂੰ ਪਰਮਾਤਮਾ ਦੇ ਦਰ ਤੇ ਜ਼ਰੂਰ ਸਤਕਾਰ ਹਾਸਲ ਕਰੇਂਗੀ
Honored - you shall be honored in the Court of the Lord.
ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥
(ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਦੇ ਅੰਦਰੋਂ ਹਉਮੈ ਵਾਲੀ ਮਤਿ ਸਾਰੀ ਮੁੱਕ ਗਈ ।੧।ਰਹਾਉ।
Join the Saadh Sangat, the Company of the Holy, and sing the Glorious Praises of the Lord; your egotistical pride will be totally dispelled. ||1||Pause||
ਧਾਰਿ ਅਨੁਗ੍ਰਹੁ ਅਪਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥
ਹੇ ਜਿੰਦੇ! ਪ੍ਰਭੂ ਨੇ ਮਿਹਰ ਕਰ ਕੇ (ਜਿਸ ਜੀਵ-ਇਸਤ੍ਰੀ ਨੂੰ) ਆਪਣੀ ਬਣਾ ਲਿਆ, ਉਹ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੀ ਪੂਰੀ ਸੂਝ ਵਾਲੀ ਹੋ ਗਈ ।
Showering His kindness and compassion, He shall make you His Own. As Gurmukh, your spiritual wisdom shall be perfect.
ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥
ਉਸ ਦੇ ਹਿਰਦੇ ਵਿਚ ਸਾਰੇ ਸੁਖ ਅਨੇਕਾਂ ਆਨੰਦ ਪੈਦਾ ਹੋ ਗਏ, ਉਸ ਦੀ ਸੁਰਤਿ ਮਾਲਕ-ਪ੍ਰਭੂ ਦੇ ਦਰਸਨ ਵਿਚ ਜੁੜਨ ਲੱਗ ਪਈ ।੧।
All peace and all sorts of ecstasy are obtained, by meditating on the Darshan, the Blessed Vision of my Lord and Master. ||1||
ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥
ਹੇ ਜਿੰਦੇ! ਜਿਹੜੀ ਜੀਵ-ਇਸਤ੍ਰੀ ਸਦਾ ਪ੍ਰਭੂ-ਚਰਨਾਂ ਵਿਚ ਟਿਕਣ ਲੱਗ ਪਈ, ਉਹ ਸਦਾ ਲਈ ਸੁਹਾਗ-ਭਾਗ ਵਾਲੀ ਹੋ ਗਈ, ਉਹੀ ਸਾਰੇ ਜਗਤ ਵਿਚ ਪਰਗਟ ਹੋ ਗਈ ।
She who dwells close to her Lord is always the pure, happy soul-bride; she is famous in the ten directions.
ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
ਹੇ ਨਾਨਕ! (ਆਖ—) ਮੈਂ ਉਸ ਜੀਵ-ਇਸਤ੍ਰੀ ਤੋਂ ਸਦਕੇ ਹਾਂ ਜਿਹੜੀ ਪਿਆਰੇ ਪ੍ਰਭੂ ਦੇ ਕੌਤਕਾਂ ਦੇ ਰੰਗ ਵਿਚ ਰੰਗੀ ਰਹਿੰਦੀ ਹੈ ।੨।੧੦੪।੧੨੭।
She is imbued with the Love of her Loving Beloved Lord; Nanak is a sacrifice to her. ||2||104||127||