ਸਾਰਗ ਮਹਲਾ ੫ ॥
Saarang, Fifth Mehl:
ਤੁਅ ਚਰਨ ਆਸਰੋ ਈਸ ॥
ਹੇ ਈਸ਼੍ਵਰ! (ਅਸਾਂ ਜੀਵਾਂ ਨੂੰ) ਤੇਰੇ ਚਰਨਾਂ ਦਾ (ਹੀ) ਆਸਰਾ ਹੈ ।
O Lord, I take the Support of Your Lotus Feet.
ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥
ਤੂੰ ਹੀ (ਸਾਡਾ) ਜਾਣੂ-ਪਛਾਣੂ ਹੈਂ, ਤੇਰੇ ਨਾਲ ਹੀ ਸਾਡਾ ਮੇਲ-ਮਿਲਾਪ ਹੈ । ਹੇ ਜਗਤ ਦੇ ਈਸ਼੍ਵਰ! ਤੂੰ ਹੀ (ਸਾਡੀ) ਰੱਖਿਆ ਕਰ ਸਕਣ ਵਾਲਾ ਹੈਂ ।੧।ਰਹਾਉ।
You are my Best Friend and Companion; I am with You. You are our Protector, O Lord of the Universe. ||1||Pause||
ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥
ਹੇ ਪ੍ਰਭੂ! ਹਰੇਕ ਜੀਵ ਇਹੀ ਆਖਦਾ ਹੈ ਕਿ ਤੂੰ ਸਾਡਾ ਹੈਂ ਅਸੀ ਤੇਰੇ ਹਾਂ, ਤੂੰ ਹੀ ਇਸ ਲੋਕ ਤੇ ਪਰਲੋਕ ਵਿਚ ਸਾਡਾ ਰਾਖਾ ਹੈਂ ।
You are mine, and I am Yours; here and hereafter, You are my Saving Grace.
ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥
ਹੇ ਮਾਲਕ-ਪ੍ਰਭੂ! ਤੂੰ ਹੀ ਬੇਅੰਤ ਹੈਂ, ਪਰੇ ਤੋਂ ਪਰੇ ਹੈਂ । ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਮਿਹਰ ਨਾਲ ਇਹ ਗੱਲ ਸਮਝੀ ਹੈ ।੧।
You are Endess and Infinite, O my Lord and Master; by Guru's Grace, a few understand. ||1||
ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥
ਹੇ ਭਾਈ!) ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਸਾਡੇ ਬੋਲਣ ਤੋਂ ਬਿਨਾ, ਸਾਡੇ ਆਖਣ-ਅਖਾਣ ਤੋਂ ਬਿਨਾ (ਸਾਡੀ ਲੋੜ) ਜਾਣ ਲੈਂਦਾ ਹੈ ।
Without being spoken, without being told, You know all, O Searcher of hearts.
ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥
ਨਾਨਕ (ਆਖਦੇ ਹਨ—ਹੇ ਭਾਈ!) ਉਹ ਪ੍ਰਭੂ! ਜਿਨ੍ਹਾਂ ਨੂੰ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ, ਉਹ ਮਨੁੱਖ ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪ੍ਰਾਪਤ ਕਰਦੇ ਹਨ ।੨।੧੦੫।੧੨੮।
One whom God unites with Himself, O Nanak, that humble being is honored in the Court of the Lord. ||2||105||128||