ਸਾਰਗ ਮਹਲਾ ੫ ॥
Saarang, Fifth Mehl:
ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥
ਹੇ ਭਾਈ! ਸਦਾ ਸਦਾ ਪਰਮਾਤਮਾ (ਦੇ ਨਾਮ ਦਾ ਜਾਪ) ਜਪਿਆ ਕਰ, (ਨਾਮ) ਜਪਦਿਆਂ (ਉਹ) ਪਰਮਾਤਮਾ (ਹਰ ਥਾਂ) ਸਹਾਇਤਾ ਕਰਨ ਵਾਲਾ ਹੈ ।੧।
Meditate on the Lord, Raam, Raam, Raam. The Lord is your Help and Support. ||1||Pause||
ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥
ਹੇ ਭਾਈ! ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਲੱਗਦੇ ਹਨ, ਕਾਮ ਕੋ੍ਰਧ ਲੋਭ (ਆਦਿਕ ਵਿਕਾਰ) ਛੱਡਦੇ ਹਨ, ਉਹਨਾਂ ਉੱਤੇ ਗੁਰੂ-ਗੋਪਾਲ ਮਿਹਰਵਾਨ ਹੁੰਦਾ ਹੈ, ਉਹਨਾਂ ਨੂੰ ਆਪਣੀ ਉਹ ਨਾਮ-ਵਸਤੂ ਮਿਲ ਜਾਂਦੀ ਹੈ ਜਿਸ ਦੀ (ਅਨੇਕਾਂ ਜਨਮਾਂ ਤੋਂ) ਭਾਲ ਕਰਦੇ ਆ ਰਹੇ ਸਨ ।੧।
Grasping hold of the Feet of the Saints, I have abandoned sexual desire, anger and greed. The Guru, the Lord of the World, has been kind to me, and I have realized my destiny. ||1||
ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥
ਉਹਨਾਂ ਦੇ ਅੰਦਰੋਂ ਭਰਮ ਅਤੇ ਮੋਹ ਦੇ ਹਨੇਰੇ ਨਾਸ ਹੋ ਜਾਂਦੇ ਹਨ, ਮਾਇਆ ਦੇ ਮੋਹ ਦੀਆਂ ਫਾਹੀਆਂ ਟੁੱਟ ਜਾਂਦੀਆਂ ਹਨ, ਮਾਲਕ-ਪ੍ਰਭੂ ਉਹਨਾਂ ਨੂੰ ਸਭਨੀਂ ਥਾਈਂ ਵਿਆਪਕ ਦਿੱਸਦਾ ਹੈ, ਕੋਈ ਭੀ ਉਹਨਾਂ ਨੂੰ ਵੈਰੀ ਨਹੀਂ ਜਾਪਦਾ
My doubts and attachments have been dispelled, and the blinding bonds of Maya have been broken. My Lord and Master is pervading and permeating everywhere; no one is an enemy.
ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥
ਹੇ ਨਾਨਕ! ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਲੱਗ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਉੱਤੇ ਮਾਲਕ-ਪ੍ਰਭੂ ਜੀ ਤ੍ਰੁੱਠ ਪੈਂਦੇ ਹਨ,ਉਹਨਾਂ ਦੇ ਜਨਮ ਮਰਨ ਦੇ ਗੇੜ ਅਤੇ ਪਾਪ ਸਭ ਮੁੱਕ ਜਾਂਦੇ ਹਨ ।੨।੩।੧੩੨।
My Lord and Master is totally satisfied with me; He has rid me of the pains of death and birth. Grasping hold of the Feet of the Saints, Nanak sings the Glorious Praises of the Lord. ||2||3||132||