ਸਾਰਗ ਮਹਲਾ ੫ ॥
Saarang, Fifth Mehl:
ਗੁਨ ਲਾਲ ਗਾਵਉ ਗੁਰ ਦੇਖੇ ॥
ਹੇ ਭਾਈ! ਜਦੋਂ ਗੁਰੂ ਦਾ ਦਰਸਨ ਕਰ ਕੇ ਮੈਂ ਸੋਹਣੇ ਹਰੀ ਦੇ ਗੁਣ ਗਾਂਦਾ ਹਾਂ,
Gazing upon my Guru, I sing the Praises of my Beloved Lord.
ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥
ਜਦੋਂ ਗੁਰੂ ਦੀ ਸੰਗਤਿ ਵਿਚ ਟਿਕ ਕੇ ਮੈਂ (ਪ੍ਰਭੂ ਦੇ ਚਰਨ) ਫੜਦਾ ਹਾਂ, ਤਾਂ (ਮੇਰਾ ਇਹ) ਮਨ (ਕਾਮਾਦਿਕ) ਪੰਜਾਂ (ਦੇ ਪੰਜੇ) ਤੋਂ ਨਿਕਲ ਜਾਂਦਾ ਹੈ ।੧।ਰਹਾਉ।
I escape from the five thieves, and I find the One, when I join the Saadh Sangat, the Company of the Holy. ||1||Pause||
ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥
ਹੇ ਭਾਈ! (ਇਹ ਜੋ) ਦਿੱਸਦਾ ਜਗਤ (ਹੈ, ਇਸ ਵਿਚੋਂ) ਕੁਝ ਭੀ (ਕਿਸੇ ਦੇ) ਨਾਲ ਨਹੀਂ ਜਾਂਦਾ (ਇਸ ਵਾਸਤੇ ਇਸ ਦਾ) ਮਾਣ ਤੇ ਮੋਹ ਛੱਡ ਦੇਹ ।
Nothing of the visible world shall go along with you; abandon your pride and attachment.
ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥
ਸਾਧ ਸੰਗਤਿ ਵਿਚ ਮਿਲ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਪ੍ਰੀਤ ਜੋੜ (ਇਸ ਤਰ੍ਹਾਂ ਜੀਵਨ) ਸੋਹਣਾ ਬਣ ਜਾਂਦਾ ਹੈ ।੧।
Love the One Lord, and join the Saadh Sangat, and you shall be embellished and exalted. ||1||
ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥
(ਹੇ ਭਾਈ!) ਮੈਂ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਲੱਭ ਲਿਆ ਹੈ, ਮੇਰੀ ਸਾਰੀ ਆਸ ਪੂਰੀ ਹੋ ਗਈ ਹੈ ।
I have found the Lord, the Treasure of Excellence; all my hopes have been fulfilled.
ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਨੇ (ਮੇਰੇ ਅੰਦਰੋਂ ਮਾਇਆ ਦੇ ਮੋਹ ਦੀ) ਕਰੜੀ ਗੰਢ ਖੋਹਲ ਦਿੱਤੀ ਹੈ, ਹੁਣ ਮੇਰੇ ਮਨ ਵਿਚ ਆਨੰਦ ਹੀ ਆਨੰਦ ਬਣ ਗਏ ਹਨ ।੨।੬।੧੩੫।
Nanak's mind is in ecstasy; the Guru has shattered the impregnable fortress. ||2||6||135||