ਪਉੜੀ ॥
Pauree:
ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥
ਜੋ ਮਨੁੱਖ ਚਾਰੇ ਤਰਫਾਂ ਵੇਖ ਕੇ (ਭਾਵ, ਬਾਹਰ ਚਵੀਂ ਪਾਸੀਂ ਭਟਕਣਾ ਛੱਡ ਕੇ) ਆਪਣਾ ਅੰਦਰ ਭਾਲਦਾ ਹੈ
After looking around in the four directions, I looked within my own self.
ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥
(ਉਸ ਨੂੰ ਦਿੱਸ ਪੈਂਦਾ ਹੈ ਕਿ) ਸੱਚੇ ਅਲੱਖ ਅਕਾਲ ਪੁਰਖ ਨੇ (ਜਗਤ) ਪੈਦਾ ਕਰਕੇ ਆਪ ਹੀ ਉਸ ਦੀ ਸੰਭਾਲ ਕੀਤੀ ਹੈ (ਭਾਵ, ਸੰਭਾਲ ਕਰ ਰਿਹਾ ਹੈ) ।
There, I saw the True, Invisible Lord Creator.
ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥
ਕੁਰਾਹੇ ਭਟਕ ਰਹੇ ਮਨੁੱਖ ਨੂੰ ਗੁਰੂ ਨੇ ਰਸਤਾ ਦਿਖਾਇਆ ਹੈ (ਰਾਹ ਗੁਰੂ ਵਿਖਾਂਦਾ ਹੈ),
I was wandering in the wilderness, but now the Guru has shown me the Way.
ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥
ਸੱਚੇ ਸਤਿਗੁਰੂ ਨੂੰ ਸ਼ਾਬਾਸ਼ੇ ਹੈ (ਜਿਸ ਦੀ ਬਰਕਤਿ ਨਾਲ) ਸੱਚੇ ਪ੍ਰਭੂ ਨੂੰ ਸਿਮਰੀਦਾ ਹੈ ।
Hail to the True, True Guru, through whom we merge in the Truth.
ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥
(ਜਿਸ ਮਨੁੱਖ ਦੇ ਅੰਦਰ ਸਤਿਗੁਰੂ ਨੇ ਗਿਆਨ ਦਾ) ਦੀਵਾ ਜਗਾ ਦਿੱਤਾ ਹੈ, ਉਸ ਨੂੰ ਆਪਣੇ ਅੰਦਰੋਂ ਹੀ (ਨਾਮ-) ਰਤਨ ਲੱਭ ਪਿਆ ਹੈ ।
I have found the jewel within the home of my own self; the lamp within has been lit.
ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥
(ਗੁਰੂ ਦੀ ਸ਼ਰਨ ਆ ਕੇ) ਸੱਚੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ (ਮਨੁੱਖ) ਸੁਖੀ ਹੋ ਜਾਂਦੇ ਹਨ, ਖਸਮ ਵਾਲੇ ਹੋ ਜਾਂਦੇ ਹਨ ।
Those who praise the True Word of the Shabad, abide in the peace of Truth.
ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥
(ਪਰ) ਜਿਨ੍ਹਾਂ ਪ੍ਰਭੂ ਦਾ ਡਰ ਨਹੀਂ ਰੱਖਿਆ ਉਹਨਾਂ ਨੂੰ (ਹੋਰ) ਡਰ ਮਾਰਦਾ ਹੈ, ਉਹ ਅਹੰਕਾਰ ਵਿਚ ਪਏ ਗਲਦੇ ਹਨ ।
But those who do not have the Fear of God, are overtaken by fear. They are destroyed by their own pride.
ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
ਪ੍ਰਭੂ ਦੇ ਨਾਮ ਤੋਂ ਭੁੱਲਾ ਹੋਇਆ ਜਗਤ ਬੇ-ਤਾਲ (ਬੇ ਥਵ੍ਹਾ) ਫਿਰਦਾ ਹੈ ।੨੪।
Having forgotten the Name, the world is roaming around like a wild demon. ||24||