ਸਾਰਗ ਮਹਲਾ ੫ ॥
Saarang, Fifth Mehl:
ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥
ਹੇ ਸਖੀ! (ਪ੍ਰਭੂ ਦਾ) ਦਰਸਨ ਕਰਨ ਦਾ ਜਤਨ ਕਰਦੀ ਕਰਦੀ ਮੇਰੀ ਜਿੰਦ ਮਨ ਵਿਚ ਵੈਰਾਗ ਵਾਲੀ ਹੁੰਦੀ ਜਾਂਦੀ ਹੈ ।੧।ਰਹਾਉ।
My mind is neutral and detached; I seek only the Blessed Vision of His Darshan. ||1||Pause||
ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥
ਹੇ ਸਖੀ! ਸੰਤ ਜਨਾਂ ਦੀ ਸੇਵਾ ਕਰ ਕੇ (ਸਾਧ ਸੰਗਤਿ ਦੀ ਬਰਕਤਿ ਨਾਲ) ਮੈਂ ਪਿਆਰੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ,
Serving the Holy Saints, I meditate on my Beloved within my heart.
ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥
ਤੇ, ਉਸ ਆਨੰਦ-ਸਰੂਪ ਦਾ ਦਰਸਨ ਕਰ ਕੇ ਮੈਂ ਉਸ ਦੇ ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲਿਆ ਹੈ ।੧।
Gazing upon the Embodiment of Ecstasy, I rise to the Mansion of His Presence. ||1||
ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥
ਹੇ ਸਖੀ! (ਜਗਤ ਦੇ) ਕੰਮ-ਧੰਧਿਆਂ ਦਾ ਸਾਰਾ ਮੋਹ ਛੱਡ ਕੇ ਮੈਂ ਪ੍ਰਭੂ ਦੀ ਸਰਨ ਪਈ ਰਹਿੰਦੀ ਹਾਂ ।
I work for Him; I have forsaken everything else. I seek only His Sanctuary.
ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥
ਹੇ ਨਾਨਕ! (ਆਖ—ਹੇ ਸਖੀ! ਜਿਸ ਗੁਰੂ ਦੀ ਕਿਰਪਾ ਨਾਲ) ਮਾਲਕ-ਪ੍ਰਭੂ ਜੀ (ਮੇਰੇ) ਗਲ ਨਾਲ ਆ ਲੱਗੇ ਹਨ, ਮੈਂ (ਉਸ) ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰਦੀ ਰਹਿੰਦੀ ਹਾਂ ।੨।੭।੧੩੬।
O Nanak, my Lord and Master hugs me close in His Embrace; the Guru is pleased and satisfied with me. ||2||7||136||