ਸਾਰਗ ਮਃ ੫ ॥
Saarang, Fifth Mehl:
ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥
ਹੇ ਭਾਈ! (ਮਾਇਆ ਅਨੇਕਾਂ) ਕਲੋਲ ਕਰਦੀ ਹੈ, (ਜੀਵਾਂ ਨੂੰ) ਵਿਸ਼ੇ-ਵਿਕਾਰਾਂ ਨਾਲ ਜੋੜਦੀ ਹੈ, ਚੰਦ੍ਰਮਾ ਸੂਰਜ ਆਦਿਕ ਸਭ ਦੇਵਤੇ ਇਸ ਨੇ ਆਪਣੇ ਜਾਲ ਵਿਚ ਫਸਾ ਰੱਖੇ ਹਨ ।
Acting and play-acting, the mortal sinks into corruption. Even the moon and the sun are enticed and bewitched.
ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥
ਹੇ ਭਾਈ! (ਮਾਇਆ ਦੇ ਪ੍ਰਭਾਵ ਹੇਠ ਜੀਵਾਂ ਦੇ ਅੰਦਰ) ਖਰੂਦੀ ਵਿਕਾਰ ਪੈਦਾ ਹੋ ਜਾਂਦੇ ਹਨ, ਝਾਂਜਰਾਂ ਦੀ ਛਣਕਾਰ ਵਾਂਗ ਮਾਇਆ ਜੀਵਾਂ ਨੂੰ ਪਿਆਰੀ ਲੱਗਦੀ ਹੈ, ਇਹ ਮਾਇਆ ਅਨੇਕਾਂ ਹਾਵ-ਭਾਵ ਕਰਦੀ ਫਿਰਦੀ ਹੈ । ਜਗਤ-ਰੱਖਿਅਕ ਪ੍ਰਭੂ ਤੋਂ ਬਿਨਾ ਮਾਇਆ ਨੇ ਸਭ ਜੀਵਾਂ ਨੂੰ ਠੱਗ ਲਿਆ ਹੈ ।੧।ਰਹਾਉ।
The disturbing noise of corruption wells up, in the tinkling ankle bells of Maya the beautiful. With her beguiling gestures of love, she seduces everyone except the Lord. ||Pause||
ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥
Maya clings to the three worlds; those who are stuck in wrong actions cannot escape her. Drunk and engrossed in blind worldly affairs, they are tossed about on the mighty ocean. ||1||
ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥
ਹੇ ਭਾਈ! (ਮਾਇਆ ਦੇ ਅਸਰ ਤੋਂ) ਪਰਮਾਤਮਾ ਦੇ ਸੰਤ ਪ੍ਰਭੂ ਦੇ ਦਾਸ (ਹੀ) ਬਚਦੇ ਹਨ, ਪ੍ਰਭੂ ਨੇ ਉਹਨਾਂ ਦੀ ਜਮਾਂ ਵਾਲੀ (ਆਤਮਕ ਮੌਤ ਦੀ) ਫਾਹੀ ਕੱਟ ਦਿੱਤੀ ਹੁੰਦੀ ਹੈ । ਹੇ ਨਾਨਕ! ਜਿਸ ਪ੍ਰਭੂ ਦਾ ਨਾਮ ‘ਪਤਿਤ ਪਾਵਨ’ (-ਪਾਪੀਆਂ ਨੂੰ ਪਵਿੱਤਰ ਕਰਨ ਵਾਲਾ) ਹੈ, ਉਸੇ ਦਾ ਨਾਮ ਸਿਮਰਿਆ ਕਰ ।੨।੧੦।੧੩੯।੧੫੫।
The Saint, the slave of the Lord is saved; the noose of the Messenger of Death is snapped. The Naam, the Name of the Lord, is the Purifier of sinners; O Nanak, remember Him in meditation. ||2||10||139||3||13||155||