ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਸਾਰੰਗ ਮਹਲਾ ੯ ॥
Raag Saarang, Ninth Mehl:
ਹਰਿ ਬਿਨੁ ਤੇਰੋ ਕੋ ਨ ਸਹਾਈ ॥
ਹੇ ਭਾਈ! ਪਰਮਾਤਮਾ ਤੋਂ ਬਿਨਾ ਤੇਰਾ (ਹੋਰ) ਕੋਈ ਭੀ ਸਹਾਇਤਾ ਕਰਨ ਵਾਲਾ ਨਹੀਂ ਹੈ ।
No one will be your help and support, except the Lord.
ਕਾਂ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥੧॥ ਰਹਾਉ ॥
ਹੇ ਭਾਈ! ਕੌਣ ਕਿਸੇ ਦੀ ਮਾਂ? ਕੌਣ ਕਿਸੇ ਦਾ ਪਿਉ? ਕੌਣ ਕਿਸੇ ਦਾ ਪੁੱਤਰ? ਕੌਣ ਕਿਸੇ ਦੀ ਵਹੁਟੀ? (ਜਦੋਂ ਸਰੀਰ ਨਾਲੋਂ ਸਾਥ ਮੁੱਕ ਜਾਂਦਾ ਹੈ ਤਦੋਂ) ਕੌਣ ਕਿਸੇ ਦਾ ਭਰਾ ਬਣਦਾ ਹੈ? (ਕੋਈ ਨਹੀਂ) ।੧।ਰਹਾਉ।
Who has any mother, father, child or spouse? Who is anyone's brother or sister? ||1||Pause||
ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥
ਹੇ ਭਾਈ! ਇਹ ਧਨ ਧਰਤੀ ਸਾਰੀ ਮਾਇਆ ਜਿਨ੍ਹਾਂ ਨੂੰ ਆਪਣੇ ਸਮਝੀ ਬੈਠਾ ਹੈ,
All the wealth, land and property which you consider your own
ਤਨ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥੧॥
ਜਦੋਂ ਸਰੀਰ ਨਾਲੋਂ ਸਾਥ ਮੁੱਕਦਾ ਹੈ, ਕੋਈ ਚੀਜ਼ ਭੀ (ਜੀਵ ਦੇ) ਨਾਲ ਨਹੀਂ ਤੁਰਦੀ । ਫਿਰ ਜੀਵ ਕਿਉਂ ਇਹਨਾਂ ਨਾਲ ਚੰਬੜਿਆ ਰਹਿੰਦਾ ਹੈ? ।੧।
- when you leave your body, none of it shall go along with you. Why do you cling to them? ||1||
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ ॥
ਹੇ ਭਾਈ! ਜਿਹੜਾ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, ਜੋ ਸਦਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੂੰ ਉਸ ਨਾਲ ਪਿਆਰ ਨਹੀਂ ਵਧਾਂਦਾ
God is Merciful to the meek, forever the Destroyer of fear, and yet you do not develop any loving relationship with Him.
ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥੨॥੧॥
ਨਾਨਕ ਆਖਦੇ ਹਨ—ਹੇ ਭਾਈ! ਜਿਵੇਂ ਰਾਤ ਦਾ ਸੁਪਨਾ ਹੁੰਦਾ ਹੈ ਤਿਵੇਂ ਸਾਰਾ ਜਗਤ ਨਾਸਵੰਤ ਹੈ ।੨।੧।
Says Nanak, the whole world is totally false; it is like a dream in the night. ||2||1||