ਸਾਰੰਗ ਮਹਲਾ ੯ ॥
Saarang, Ninth Mehl:
ਕਹਾ ਮਨ ਬਿਖਿਆ ਸਿਉ ਲਪਟਾਹੀ ॥
ਹੇ ਮਨ! ਤੂੰ ਕਿਉਂ ਮਾਇਆ ਨਾਲ (ਹੀ) ਚੰਬੜਿਆ ਰਹਿੰਦਾ ਹੈ?
O mortal, why are you engrossed in corruption?
ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥
(ਵੇਖ) ਇਸ ਦੁਨੀਆ ਵਿਚ (ਸਦਾ ਲਈ) ਕੋਈ ਭੀ ਟਿਕਿਆ ਨਹੀਂ ਰਹਿ ਸਕਦਾ । ਅਨੇਕਾਂ ਜੰਮਦੇ ਰਹਿੰਦੇ ਹਨ, ਅਨੇਕਾਂ ਹੀ ਮਰਦੇ ਰਹਿੰਦੇ ਹਨ ।੧।ਰਹਾਉ।
No one is allowed to remain in this world; one comes, and another departs. ||1||Pause||
ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥
ਹੇ ਮਨ! (ਵੇਖ) ਸਦਾ ਲਈ ਨਾਹ ਕਿਸੇ ਦਾ ਸਰੀਰ ਰਹਿੰਦਾ ਹੈ, ਨਾਹ ਧਨ ਰਹਿੰਦਾ ਹੈ, ਨਾਹ ਮਾਇਆ ਰਹਿੰਦੀ ਹੈ । ਤੂੰ ਕਿਸ ਨਾਲ ਪਿਆਰ ਬਣਾਈ ਬੈਠਾ ਹੈਂ? ਿ
Who has a body? Who has wealth and property? With whom should we fall in love?
ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥
ਜਿਵੇਂ ਬੱਦਲਾਂ ਦੀ ਛਾਂ ਹੈ, ਤਿਵੇਂ ਜੋ ਕੁਝ ਦਿੱਸ ਰਿਹਾ ਹੈ ਸਭ ਨਾਸਵੰਤ ਹੈ ।੧।
Whatever is seen, shall all disappear, like the shade of a passing cloud. ||1||
ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥
ਹੇ ਮਨ! ਅਹੰਕਾਰ ਛੱਡ, ਤੇ, ਸੰਤ ਜਨਾ ਦੀ ਸਰਨ ਫੜ । (ਇਸ ਤਰ੍ਹਾਂ) ਇਕ ਛਿਨ ਵਿਚ ਤੂੰ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋ ਜਾਹਿਂਗਾ ।
Abandon egotism, and grasp the Sanctuary of the Saints; you shall be liberated in an instant.
ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥
ਹੇ ਦਾਸ ਨਾਨਕ! (ਆਖ—ਹੇ ਮਨ!) ਪਰਮਾਤਮਾ ਦੇ ਭਜਨ ਤੋਂ ਬਿਨਾ ਕਦੇ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ ।੨।੨।
O servant Nanak, without meditating and vibrating on the Lord God, there is no peace, even in dreams. ||2||2||