ਸਾਰੰਗ ਮਹਲਾ ੯ ॥
Saarang, Ninth Mehl:
ਕਹਾ ਨਰ ਅਪਨੋ ਜਨਮੁ ਗਵਾਵੈ ॥
ਹੇ ਭਾਈ! ਪਤਾ ਨਹੀਂ ਮਨੁੱਖ ਕਿਉਂ ਆਪਣਾ ਜੀਵਨ ਅਜਾਈਂ ਬਰਬਾਦ ਕਰਦਾ ਹੈ ।
O mortal, why have you wasted your life?
ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ ॥
ਮਾਇਆ ਦੀ ਮਸਤੀ ਵਿਚ ਮਾਇਆ ਦੇ ਸੁਆਦ ਵਿਚ ਰੁੱਝਾ ਰਹਿੰਦਾ ਹੈ, ਤੇ, ਪਰਮਾਤਮਾ ਦੀ ਸਰਨ ਨਹੀਂ ਪੈਂਦਾ ।੧।ਰਹਾਉ।
Intoxicated with Maya and its riches, involved in corrupt pleasures, you have not sought the Sanctuary of the Lord. ||1||Pause||
ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥
ਹੇ ਭਾਈ! ਇਹ ਸਾਰਾ ਜਗਤ ਸੁਪਨੇ ਵਾਂਗ ਹੈ, ਇਸ ਨੂੰ ਵੇਖ ਕੇ, ਪਤਾ ਨਹੀਂ, ਮਨੁੱਖ ਕਿਉਂ ਲੋਭ ਵਿਚ ਫਸਦਾ ਹੈ ।
This whole world is just a dream; why does seeing it fill you with greed?
ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥੧॥
ਇੱਥੇ ਤਾਂ ਜੋ ਕੋਈ ਜੰਮਦਾ ਹੈ ਉਹ ਹਰੇਕ ਹੀ ਨਾਸ ਹੋ ਜਾਂਦਾ ਹੈ । ਇਥੇ ਸਦਾ ਲਈ ਕੋਈ ਨਹੀਂ ਟਿਕ ਸਕਦਾ ।੧।
Everything that has been created will be destroyed; nothing will remain. ||1||
ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥
ਹੇ ਭਾਈ! ਇਹ ਸਰੀਰ ਨਾਸਵੰਤ ਹੈ, ਪਰ ਜੀਵ ਇਸ ਨੂੰ ਸਦਾ ਕਾਇਮ ਰਹਿਣ ਵਾਲਾ ਸਮਝੀ ਰੱਖਦਾ ਹੈ, ਇਸ ਤਰ੍ਹਾਂ ਆਪਣੇ ਆਪ ਨੂੰ (ਮੋਹ ਦੀਆਂ ਫਾਹੀਆਂ ਵਿਚ) ਫਸਾਈ ਰੱਖਦਾ ਹੈ ।
You see this false body as true; in this way, you have placed yourself in bondage.
ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥
ਹੇ ਦਾਸ ਨਾਨਕ! ਉਹੀ ਮਨੁੱਖ ਮੋਹ ਦੇ ਬੰਧਨਾਂ ਤੋਂ ਸੁਤੰਤਰ ਰਹਿੰਦਾ ਹੈ, ਜਿਹੜਾ ਪਰਮਾਤਮਾ ਦੇ ਭਜਨ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੨।੩।
O servant Nanak, he is a liberated being, whose consciousness lovingly vibrates, and meditates on the Lord. ||2||3||