ਸਾਰੰਗ ਮਹਲਾ ੯ ॥
Saarang, Fifth Mehl:
ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥
ਹੇ ਪ੍ਰਭੂ! ਮੈਂ ਮਨ ਲਾ ਕੇ ਕਦੇ ਭੀ ਤੇਰੇ ਗੁਣ ਨਹੀਂ ਗਾਂਦਾ ਰਿਹਾ
In my mind, I never sang the Glorious Praises of the Lord.
ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥
ਮੈਂ ਦਿਨ ਰਾਤ ਮਾਇਆ ਵਿਚ ਹੀ ਮਗਨ ਰਿਹਾ, ਉਹੀ ਕੁਝ ਕਰਦਾ ਰਿਹਾ, ਜੋ ਮੈਨੂੰ ਆਪ ਨੂੰ ਚੰਗਾ ਲੱਗਦਾ ਸੀ ।੧।ਰਹਾਉ।
I remained under the influence of corruption, night and day; I did whatever I pleased. ||1||Pause||
ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥
ਹੇ ਹਰੀ! ਮੈਂ ਕੰਨਾਂ ਨਾਲ ਗੁਰੂ ਦੀ ਸਿੱਖਿਆ (ਕਦੇ) ਨਾਹ ਸੁਣੀ, ਪਰਾਈ ਇਸਤ੍ਰੀ ਵਾਸਤੇ ਕਾਮ-ਵਾਸਨਾ ਰੱਖਦਾ ਰਿਹਾ ।
I never listened to the Guru's Teachings; I was entangled with others' spouses.
ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥
ਦੂਜਿਆਂ ਦੀ ਨਿੰਦਾ ਕਰਨ ਵਾਸਤੇ ਬਹੁਤ ਦੌੜ-ਭੱਜ ਕਰਦਾ ਰਿਹਾ । ਸਮਝਾਦਿਆਂ ਭੀ ਮੈਂ (ਕਦੇ) ਨਾਹ ਸਮਝਿਆ (ਕਿ ਇਹ ਕੰਮ ਮਾੜਾ ਹੈ) ।੧।
I ran all around slandering others; I was taught, but I never learned. ||1||
ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥
ਹੇ ਹਰੀ! ਜਿਸ ਤਰ੍ਹਾਂ ਮੈਂ ਆਪਣਾ ਜੀਵਨ ਅਜਾਈਂ ਗਵਾ ਲਿਆ, ਉਹ ਮੈਂ ਕਿੱਥੋਂ ਤਕ ਆਪਣੀ ਕਰਤੂਤ ਦੱਸਾਂ?
How can I even describe my actions? This is how I wasted my life.
ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥
ਨਾਨਕ ਆਖਦੇ ਹਨ—ਹੇ ਪ੍ਰਭੂ! ਮੇਰੇ ਅੰਦਰ ਸਾਰੇ ਔਗੁਣ ਹੀ ਹਨ । ਮੈਨੂੰ ਆਪਣੀ ਸਰਨ ਵਿਚ ਰੱਖ ।੨।੪।੩।੧੩।੧੩੯।੪।੧੫੯।
Says Nanak, I am totally filled with faults. I have come to Your Sanctuary - please save me, O Lord! ||2||4||3||13||139||4||159||