ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧
Raag Saarang, Ashtapadees, First Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥
ਹੇ ਮੇਰੀ ਮਾਂ! ਪਰਮਾਤਮਾ ਦੇ ਨਾਮ ਤੋਂ ਬਿਨਾ ਮੇਰੀ ਜਿੰਦ ਵਿਆਕੁਲ ਹੁੰਦੀ ਹੈ ।
How can I live, O my mother?
ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
ਹੇ ਜਗਤ ਦੇ ਮਾਲਕ! ਤੇਰੀ ਹੀ ਸਦਾ ਜੈ (ਜਿੱਤ) ਹੈ । ਮੈਂ (ਤੇਰੇ ਪਾਸੋਂ) ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ ਹਾਂ ।ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮੇਰਾ ਮਨ ਘਾਬਰਦਾ ਹੈ ।੧।ਰਹਾਉ।
Hail to the Lord of the Universe. I ask to sing Your Praises; without You, O Lord, I cannot even survive. ||1||Pause||
ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥
ਜਿਵੇਂ ਇਸਤ੍ਰੀ ਨੂੰ ਆਪਣੇ ਪਤੀ ਦੇ ਮਿਲਣ ਦੀ ਤਾਂਘ ਹੁੰਦੀ ਹੈ ਉਹ ਸਾਰੀ ਰਾਤ ਉਸ ਦੀ ਉਡੀਕ ਕਰਦੀ ਹੈ, ਤਿਵੇਂ ਮੈਨੂੰ ਹਰੀ ਦੇ ਦੀਦਾਰ ਦੀ ਹੈ, ਮੈਂ ਸਾਰੀ ਉਮਰ ਹੀ ਉਸ ਦੀ ਉਡੀਕ ਕਰਦੀ ਚਲੀ ਆ ਰਹੀ ਹਾਂ ।
I am thirsty, thirsty for the Lord; the soul-bride gazes upon Him all through the night.
ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥
ਹੇ ਲੱਛਮੀ-ਪਤੀ! ਹੇ (ਜਗਤ ਦੇ) ਨਾਥ! ਮੇਰਾ ਮਨ ਤੇਰੀ ਯਾਦ ਵਿਚ ਮਸਤ ਹੈ ।(ਹੇ ਮਾਂ!) ਪਰਮਾਤਮਾ ਹੀ ਪਰਾਈ ਪੀੜ ਸਮਝ ਸਕਦਾ ਹੈ ।੧।
My mind is absorbed into the Lord, my Lord and Master. Only God knows the pain of another. ||1||
ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਂਈ ॥
(ਹੇ ਮਾਂ!) ਪਰਮਾਤਮਾ ਦੀ ਯਾਦ ਤੋਂ ਬਿਨਾ ਮੇਰੇ ਹਿਰਦੇ ਵਿਚ (ਹੋਰ ਹੋਰ) ਚਿੰਤਾ-ਫ਼ਿਕਰਾਂ ਦੀ ਤਕਲੀਫ਼ ਟਿਕੀ ਰਹਿੰਦੀ ਹੈ । ਉਹ ਪਰਮਾਤਮਾ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਿਲ ਸਕਦਾ ਹੈ ।
My body suffers in pain, without the Lord; through the Word of the Guru's Shabad, I find the Lord.
ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥
ਹੇ ਪਿਆਰੇ ਹਰੀ! ਮੇਰੇ ਉਤੇ ਦਇਆਲ ਹੋ, ਮੇਰੇ ਉਤੇ ਕਿਰਪਾ ਕਰ, ਮੈਂ ਤੇਰੀ ਯਾਦ ਵਿਚ ਲੀਨ ਰਹਾਂ ।੨।
O Dear Lord, please be kind and compassionate to me, that I might remain merged in You, O Lord. ||2||
ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥
ਹੇ ਮੇਰੇ ਮਨ! ਅਜੇਹਾ ਰਸਤਾ ਫੜ ਕਿ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹੇਂ ।
Follow such a path, O my conscious mind, that you may remain focused on the Feet of the Lord.
ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥
ਮਨ ਨੂੰ ਮੋਹਣ ਵਾਲੇ ਪਰਮਾਤਮਾ ਦੇ ਗੁਣ ਗਾ ਕੇ (ਭਾਗਾਂ ਵਾਲੇ ਬੰਦੇ ਆਨੰਦ ਵਿਚ) ਮਸਤ ਰਹਿੰਦੇ ਹਨ, ਦੁਨੀਆ ਵਾਲੇ ਡਰਾਂ-ਸਹਿਮਾਂ ਤੋਂ ਨਿਡਰ ਹੋ ਕੇ ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।੩।
I am wonder-struck, singing the Glorious Praises of my Fascinating Lord; I am intuitively absorbed in the Fearless Lord. ||3||
ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥
(ਹੇ ਮੇਰੇ ਮਨ!) ਜੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸ ਪਏ, ਜੇ (ਪ੍ਰਭੂ-ਪਿਆਰ ਦੀ) ਸਦੀਵੀ ਅਟੱਲ ਰੌ ਚੱਲ ਪਏ, ਤਾਂ ਉਹ ਫਿਰ ਕਦੇ ਘਟਦੀ ਨਹੀਂ, ਦੁਨੀਆ ਦਾ ਕੋਈ ਸੁਖ ਦੁਨੀਆ ਦਾ ਕੋਈ ਪਦਾਰਥ ਉਸ ਦੀ ਬਰਾਬਰੀ ਨਹੀਂ ਕਰ ਸਕਦਾ ।
That heart, in which the Eternal, Unchanging Naam vibrates and resounds, does not diminish, and cannot be evaluated.
ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥
ਸਤਿਗੁਰੂ ਨੇ ਮੈਨੂੰ ਸਮਝ ਬਖ਼ਸ਼ ਦਿੱਤੀ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੰਗਾਲ (ਹੀ) ਹੈ (ਭਾਵੇਂ ਉਸ ਦੇ ਪਾਸ ਕਿਤਨਾ ਹੀ ਧਨ-ਪਦਾਰਥ ਹੋਵੇ) ।੪।
Without the Name, everyone is poor; the True Guru has imparted this understanding. ||4||
ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥
ਹੇ ਸਹੇਲੀਏ! (ਹੇ ਸਤਸੰਗੀ ਸੱਜਣ!) ਸੁਣ! (ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਵਿਚ ਪ੍ਰੀਤਮ ਪਿਆਰਾ ਲੱਗ ਰਿਹਾ ਹੈ, ਕਾਮਾਦਿਕ ਵੈਰੀ (ਮੇਰੇ ਭਾ ਦੇ) ਮਰ ਗਏ ਹਨ, ਉਹਨਾਂ (ਮਾਨੋ) ਜ਼ਹਰ ਖਾ ਲਈ ਹੈ ।੫।
My Beloved is my breath of life - listen, O my companion. The demons have taken poison and died.
ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥
ਹੇ ਸਹੇਲੀਏ! (ਹੇ ਸਤਸੰਗੀ ਸੱਜਣ!) ਸੁਣ! (ਗੁਰੂ ਦੀ ਕਿਰਪਾ ਨਾਲ) ਜਦੋਂ ਦੀ (ਪ੍ਰਭੂ-ਚਰਨਾਂ ਵਿਚ ਪ੍ਰੀਤ) ਪੈਦਾ ਹੋਈ ਹੈ, ਤਦੋਂ ਦੀ ਉਹੋ ਜਿਹੀ ਕਾਇਮ ਹੈ (ਘਟੀ ਨਹੀਂ), ਮੇਰੀ ਜਿੰਦ ਪ੍ਰੀਤਮ-ਪ੍ਰਭੂ ਨਾਲ ਇਕ-ਮਿਕ ਹੋ ਗਈ ਹੈ।੫।
As love for Him welled up, so it remains. My mind is imbued with His Love. ||5||
ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥
ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਮੈਂ (ਪ੍ਰਭੂ-ਚਰਨਾਂ ਦਾ) ਪ੍ਰੇਮੀ ਬਣ ਗਿਆ ਹਾਂ, ਹੁਣ ਮੈਂ ਆਪਣੇ ਅੰਦਰ ਹੀ ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹਾਂ, ਮੈਂ ਸਦਾ ਪ੍ਰਭੂ ਵਿਚ ਲਿਵ ਲਾਈ ਰੱਖਦਾ ਹਾਂ,
I am absorbed in celestial samaadhi, lovingly attached to the Lord forever. I live by singing the Glorious Praises of the Lord.
ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥
ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ, ਜਿਉਂ ਜਿਉਂ ਮੈਂ ਹਰੀ ਦੇ ਗੁਣ ਗਾਂਦਾ ਹਾਂ ਮੇਰੇ ਅੰਦਰ ਆਤਮਕ ਜੀਵਨ ਪਲਰਦਾ ਹੈ ।੬।
Imbued with the Word of the Guru's Shabad, I have become detached from the world. In the profound primal trance, I dwell within the home of my own inner being. ||6||
ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥
ਹੇ ਪ੍ਰਭੂ! ਪਵਿਤ੍ਰਤਾ ਦਾ ਰਸ ਦੇਣ ਵਾਲਾ ਤੇਰਾ ਨਾਮ ਮੈਨੂੰ ਬੜੇ ਹੀ ਸੁਆਦਲੇ ਰਸ ਵਾਲਾ ਜਾਪ ਰਿਹਾ ਹੈ ਮੈਨੂੰ ਮਿੱਠਾ ਲੱਗ ਰਿਹਾ ਹੈ, ਤੂੰ ਜਗਤ-ਦਾ-ਮੂਲ ਮੈਨੂੰ ਮੇਰੇ ਹਿਰਦੇ ਵਿਚ ਹੀ ਲੱਭ ਪਿਆ ਹੈਂ
The Naam, the Name of the Lord, is sublimely sweet and supremely delicious; within the home of my own self, I understand the essence of the Lord.
ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥
ਹੇ ਧਰਤੀ ਦੇ ਮਾਲਕ ਪ੍ਰਭੂ! ਮੈਨੂੰ ਸਤਿਗੁਰੂ ਦੀ ਅਜੇਹੀ ਮਤਿ ਪ੍ਰਾਪਤ ਹੋ ਗਈ ਹੈ ਕਿ ਜਿੱਥੇ (ਆਪਣੇ ਚਰਨਾਂ ਵਿਚ) ਤੂੰ ਮੇਰਾ ਮਨ ਜੋੜਿਆ ਹੈ ਉਥੇ ਹੀ ਜੁੜਿਆ ਪਿਆ ਹੈ ।੭।
Wherever You keep my mind, there it is. This is what the Guru has taught me. ||7||
ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥
ਇੰਦ੍ਰ ਵਰਗੇ ਦੇਵਤੇ, ਬ੍ਰਹਮਾ ਤੇ ਉਸ ਦੇ ਪੁਤ੍ਰ ਸਨਕ ਵਰਗੇ ਮਹਾ ਪੁਰਖ ਜਦੋਂ ਪਰਮਾਤਮਾ ਦੀ ਭਗਤੀ (ਦੇ ਰੰਗ) ਵਿਚ ਰੰਗੇ ਗਏ, ਤਾਂ ਉਹਨਾਂ ਦੀ ਪ੍ਰੀਤਿ ਪ੍ਰਭੂ-ਚਰਨਾਂ ਨਾਲ ਬਣ ਗਈ ।
Sanak and Sanandan, Brahma and Indra, were imbued with devotional worship, and came to be in harmony with Him.
ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥
ਹੇ ਨਾਨਕ! (ਆਖ—) ਪਰਮਾਤਮਾ ਦੇ ਨਾਮ ਤੋਂ ਇਕ ਘੜੀ-ਮਾਤ੍ਰ ਵਿਛੁੜਿਆਂ ਭੀ ਮੇਰੀ ਜਿੰਦ ਵਿਆਕੁਲ ਹੋ ਜਾਂਦੀ ਹੈ । ਪਰਮਾਤਮਾ ਦਾ ਨਾਮ ਹੀ ਮੇਰੇ ਵਾਸਤੇ (ਸਭ ਤੋਂ ਸੇ੍ਰਸ਼ਟ) ਵਡਿਆਈ-ਮਾਣ ਹੈ ।੮।੧।
O Nanak, without the Lord, I cannot live, even for an instant. The Name of the Lord is glorious and great. ||8||1||