ਮਹਲਾ ੧ ॥
First Mehl:
ਨ ਭੀਜੈ ਰਾਗੀ ਨਾਦੀ ਬੇਦਿ ॥
ਰਾਗ ਗਾਣ ਨਾਲ, ਨਾਦ ਵਜਾਣ ਨਾਲ ਜਾਂ ਵੇਦ (ਆਦਿਕ ਧਰਮ-ਪੁਸਤਕ) ਪੜ੍ਹਨ ਨਾਲ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ;
He is not won over by music, songs or the Vedas.
ਨ ਭੀਜੈ ਸੁਰਤੀ ਗਿਆਨੀ ਜੋਗਿ ॥
ਨਾਹ ਹੀ, ਸਮਾਧੀ ਲਾਇਆਂ ਗਿਆਨ-ਚਰਚਾ ਕੀਤਿਆ ਜਾਂ ਜੋਗ ਦਾ ਕੋਈ ਸਾਧਨ ਕੀਤਿਆਂ ।
He is not won over by intuitive wisdom, meditation or Yoga.
ਨ ਭੀਜੈ ਸੋਗੀ ਕੀਤੈ ਰੋਜਿ ॥
ਨਾਹ ਹੀ ਉਹ ਤ੍ਰੁਠਦਾ ਹੈ ਨਿਤ ਸੋਗ ਕੀਤਿਆਂ (ਜਿਵੇਂ ਸ੍ਰਾਵਗ ਸਰੇਵੜੇ ਕਰਦੇ ਹਨ);
He is not won over by feeling sad and depressed forever.
ਨ ਭੀਜੈ ਰੂਪੀਂ ਮਾਲੀਂ ਰੰਗਿ ॥
ਰੂਪ, ਮਾਲ-ਧਨ ਤੇ ਰੰਗ-ਤਮਾਸ਼ੇ ਵਿਚ ਰੁੱਝਿਆਂ ਭੀ ਪ੍ਰਭੂ (ਜੀਵ ਉਤੇ) ਖ਼ੁਸ਼ ਨਹੀਂ ਹੁੰਦਾ;
He is not won over by beauty, wealth and pleasures.
ਨ ਭੀਜੈ ਤੀਰਥਿ ਭਵਿਐ ਨੰਗਿ ॥
ਨਾਹ ਹੀ ਉਹ ਭਿੱਜਦਾ ਹੈ ਤੀਰਥ ਤੇ ਨ੍ਹਾਤਿਆਂ ਜਾਂ ਨੰਗੇ ਭਵਿਆਂ ।
He is not won over by wandering naked at sacred shrines.
ਨ ਭੀਜੈ ਦਾਤੀਂ ਕੀਤੈ ਪੁੰਨਿ ॥
ਦਾਨ-ਪੁੰਨ ਕੀਤਿਆਂ ਭੀ ਰੱਬ ਰੀਝਦਾ ਨਹੀਂ,
He is not won over by giving donations in charity.
ਨ ਭੀਜੈ ਬਾਹਰਿ ਬੈਠਿਆ ਸੁੰਨਿ ॥
ਤੇ ਬਾਹਰ (ਜੰਗਲਾਂ ਵਿਚ) ਸੁੰਨ-ਮੁੰਨ ਬੈਠਿਆਂ ਭੀ ਨਹੀਂ ਪਸੀਜਦਾ ।
He is not won over by living alone in the wilderness.
ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਜੋਧੇ ਲੜਾਈ ਵਿਚ ਲੜ ਕੇ ਮਰਦੇ ਹਨ (ਇਸ ਤਰ੍ਹਾਂ ਭੀ) ਪ੍ਰਭੂ ਪ੍ਰਸੰਨ ਨਹੀਂ ਹੁੰਦਾ
He is not won over by fighting and dying as a warrior in battle.
ਨ ਭੀਜੈ ਕੇਤੇ ਹੋਵਹਿ ਧੂੜ ॥
ਕਈ ਬੰਦੇ (ਸੁਆਹ ਆਦਿਕ ਮਲ ਕੇ) ਮਿੱਟੀ ਵਿਚ ਲਿੱਬੜਦੇ ਹਨ (ਇਸ ਤਰ੍ਹਾਂ ਭੀ ਉਹ) ਖ਼ੁਸ਼ ਨਹੀਂ ਹੁੰਦਾ ।
He is not won over by becoming the dust of the masses.
ਲੇਖਾ ਲਿਖੀਐ ਮਨ ਕੈ ਭਾਇ ॥
(ਕਿਉਂਕਿ ਜੀਵਾਂ ਦੇ ਚੰਗੇ ਮੰਦੇ ਹੋਣ ਦੀ) ਪਰਖ ਮਨ ਦੀ ਭਾਵਨਾ ਅਨੁਸਾਰ ਕੀਤੀ ਜਾਂਦੀ ਹੈ
The account is written of the loves of the mind.
ਨਾਨਕ ਭੀਜੈ ਸਾਚੈ ਨਾਇ ॥੨॥
ਹੇ ਨਾਨਕ! ਪਰਮਾਤਮਾ ਪ੍ਰਸੰਨ ਹੁੰਦਾ ਹੈ ਜੇ ਉਸ ਸਦਾ ਕਾਇਮ ਰਹਿਣ ਵਾਲੇ ਦੇ ਨਾਮ ਵਿਚ (ਜੁੜੀਏ) ।੨।
O Nanak, the Lord is won over only by His Name. ||2||