ਪਉੜੀ ॥
Pauree:
ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥
ਮਾਇਆ-ਰਹਿਤ ਪ੍ਰਭੂ ਆਪ ਹੀ (ਜਗਤ ਦਾ ਮੂਲ) ਹੈ ਉਸਨੇ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੈ;
The Immaculate Lord Himself, by Himself, created Himself.
ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥
ਇਹ ਸਾਰਾ ਹੀ ਜਗਤ-ਤਮਾਸ਼ਾ ਉਸ ਨੇ ਆਪ ਹੀ ਰਚਿਆ ਹੈ ।
He Himself created the whole drama of all the world's play.
ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥
ਮਾਇਆ ਦੇ ਤਿੰਨ ਗੁਣ ਉਸ ਨੇ ਆਪ ਹੀ ਬਣਾਏ ਹਨ (ਤੇ ਜਗਤ ਵਿਚ) ਮਾਇਆ ਦਾ ਮੋਹ (ਭੀ ਉਸ ਨੇ ਆਪ ਹੀ) ਪ੍ਰਬਲ ਕੀਤਾ ਹੈ,
He Himself formed the three gunas, the three qualities; He increased the attachment to Maya.
ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥
(ਇਸ ਤੈ੍ਰ-ਗੁਣੀ ਮਾਇਆ ਦੇ ਮੋਹ ਵਿਚੋਂ ਸਿਰਫ਼) ਉਹ (ਜੀਵ) ਬਚਦੇ ਹਨ ਜਿਨ੍ਹਾਂ ਨੂੰ ਸਤਿਗੁਰੂ ਦੀ ਕਿਰਪਾ ਨਾਲ (ਪ੍ਰਭੂ ਦੀ) ਰਜ਼ਾ ਮਿੱਠੀ ਲੱਗਦੀ ਹੈ ।
By Guru's Grace, they are saved - those who love the Will of God.
ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਹਰ ਥਾਂ) ਮੌਜੂਦ ਹੈ, ਤੇ ਸਾਰੀ ਸ੍ਰਿਸ਼ਟੀ ਉਸ ਸਦਾ-ਥਿਰ ਵਿਚ ਟਿੱਕੀ ਹੋਈ ਹੈ (ਭਾਵ, ਉਸ ਦੇ ਹੁਕਮ ਦੇ ਅੰਦਰ ਰਹਿੰਦੀ ਹੈ) ।੧।
O Nanak, the True Lord is pervading everywhere; all are contained within the True Lord. ||1||