ਸਲੋਕ ਮਹਲਾ ੨ ॥
Shalok, Second Mehl:
ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥
ਹੇ ਨਾਨਕ! ਪ੍ਰਭੂ ਆਪ (ਜੀਵਾਂ ਨੂੰ) ਪੈਦਾ ਕਰਦਾ ਹੈ ਤੇ ਆਪ ਹੀ (ਇਹਨਾਂ ਨੂੰ) ਵਖੋ ਵਖ (ਸੁਭਾਉ ਵਾਲੇ) ਰੱਖਦਾ ਹੈ;
He Himself creates, O Nanak; He establishes the various creatures.
ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥
(ਪਰ) ਸਭ ਜੀਵਾਂ ਦਾ ਖਸਮ ਇਕ (ਆਪ) ਹੀ ਹੈ (ਇਸ ਵਾਸਤੇ) ਕਿਸੇ ਜੀਵ ਨੂੰ ਭੈੜਾ ਨਹੀਂ ਆਖਿਆ ਜਾ ਸਕਦਾ ।
How can anyone be called bad? We have only One Lord and Master.
ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥
ਪ੍ਰਭੂ ਆਪ ਹੀ ਸਭ ਜੀਵਾਂ ਦਾ ਖਸਮ ਹੈ, (ਆਪ ਹੀ ਜੀਵਾਂ ਨੂੰ) ਧੰਧੇ ਵਿਚ ਜੋੜ ਕੇ (ਆਪ ਹੀ) ਵੇਖ ਰਿਹਾ ਹੈ;
There is One Lord and Master of all; He watches over all, and assigns all to their tasks.
ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥
ਕੋਈ ਜੀਵ (ਮਾਇਆ ਦੇ ਧੰਧੇ ਤੋਂ) ਬਚਿਆ ਹੋਇਆ ਨਹੀਂ, ਕਿਸੇ ਨੂੰ ਥੋੜ੍ਹਾ ਤੇ ਕਿਸੇ ਨੂੰ ਬਹੁਤਾ (ਧੰਧਾ ਉਸ ਨੇ ਚਮੋੜਿਆ ਹੋਇਆ) ਹੈ ।
Some have less, and some have more; no one is allowed to leave empty.
ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥
(ਜੀਵ ਜਗਤ ਵਿਚ) ਖ਼ਾਲੀ-ਹੱਥ ਆਉਂਦੇ ਹਨ ਤੇ ਖ਼ਾਲੀ-ਹੱਥ (ਇਥੋਂ) ਤੁਰ ਜਾਂਦੇ ਹਨ, ਇਹ ਵੇਖ ਕੇ ਭੀ (ਮਾਇਆ ਦੇ) ਖਿਲਾਰ ਖਿਲਾਰੀ ਜਾਂਦੇ ਹਨ
Naked we come, and naked we go; in between, we put on a show.
ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥
ਹੇ ਨਾਨਕ! (ਇਥੋਂ ਜਾ ਕੇ) ਪਰਲੋਕ ਵਿਚ ਕਿਹੜੀ ਕਾਰ (ਕਰਨ ਨੂੰ) ਮਿਲੇਗੀ—(ਇਸ ਸੰਬੰਧੀ ਪ੍ਰਭੂ ਦਾ) ਹੁਕਮ ਨਹੀਂ ਜਾਣਿਆ ਜਾ ਸਕਦਾ ।੧।
O Nanak, one who does not understand the Hukam of God's Command - what will he have to do in the world hereafter? ||1||