ਮਹਲਾ ੧ ॥
First Mehl:
ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥
ਭਾਂਤ ਭਾਂਤ ਦੇ ਸਰੀਰ ਬਣਾ ਬਣਾ ਕੇ ਪ੍ਰਭੂ ਆਪ ਹੀ ਜੀਵਾਂ ਨੂੰ (ਜਗਤ ਵਿਚ) ਘੱਲਦਾ ਹੈ ਤੇ (ਫਿਰ ਇਥੋਂ) ਲੈ ਜਾਂਦਾ ਹੈ;
He sends out the various created beings, and he calls back the various created beings again.
ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥
ਪ੍ਰਭੂ ਆਪ ਹੀ ਪੈਦਾ ਕਰਦਾ ਹੈ ਆਪ ਹੀ ਨਾਸ ਕਰਦਾ ਹੈ, ਇਹ ਕਈ ਕਿਸਮਾਂ ਦੇ (ਜੀਵਾਂ ਦੇ) ਰੂਪ ਆਪ ਹੀ ਬਣਾਂਦਾ ਹੈ ।
He himself establishes, and He Himself disestablishes. He fashions them in various forms.
ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥
ਇਹ ਸਾਰੇ ਹੀ ਜੀਵ (ਜੋ ਜਗਤ ਵਿਚ) ਤੁਰਦੇ ਫਿਰਦੇ ਹਨ (ਇਹ ਸਾਰੇ ਪ੍ਰਭੂ ਦੇ ਦਰ ਦੇ) ਮੰਗਤੇ ਹਨ, ਪ੍ਰਭੂ ਆਪ ਹੀ ਇਹਨਾਂ ਨੂੰ ਖ਼ੈਰ ਪਾਂਦਾ ਹੈ
And all the human beings who wander around as beggars, He Himself gives in charity to them.
ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥
ਹਰੇਕ ਜੀਵ ਦਾ ਬੋਲਣਾ ਚੱਲਣਾ ਗਿਣੇ-ਮਿਥੇ ਸਮੇ ਲਈ ਹੈ, ਕਾਹਦੇ ਲਈ ਇਹ ਮੱਲਾਂ ਮੱਲੀਆਂ ਜਾ ਰਹੀਆਂ ਹਨ?
As it is recorded, the mortals speak, and as it is recorded, they walk. So why put on all this show?
ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥
ਨਾਨਕ ਆਖ ਕੇ ਸੁਣਾਂਦਾ ਹੈ ਕਿ ਅਕਲ ਦੀ ਮੰਨੀ-ਪ੍ਰਮੰਨੀ ਸਿਰੇ ਦੀ ਗੱਲ ਇਹੀ ਹੈ;
This is the basis of intelligence; this is certified and approved. Nanak speaks and proclaims it.
ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥
ਭਾਵੇਂ ਹੋਰ ਜੋ ਕੁਝ ਭੀ ਕੋਈ ਆਖੇ (ਪਿਆ ਆਖੇ, ਅਸਲ ਗੱਲ ਇਹ ਹੈ ਕਿ) ਹਰੇਕ ਦੇ ਆਪਣੇ ਕੀਤੇ ਕਰਮਾਂ ਅਨੁਸਾਰ ਨਿਬੇੜਾ ਹੁੰਦਾ ਹੈ ।੨।
By past actions, each being is judged; what else can anyone say? ||2||