ਪਉੜੀ ॥
Pauree:
ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥
(ਪ੍ਰਭੂ ਦੀ ਜਗਤ-ਰਚਨਾ ਵਿਚ) ਕੋਈ ਮਨੁੱਖ ਗੁਰੂ ਦੇ ਸਨਮੁਖ ਹੈ ਇਹ ਕੌਤਕ ਭੀ ਉਸ (ਪ੍ਰਭੂ) ਨੇ (ਹੀ) ਰਚਾਇਆ ਹੈ (ਗੁਰਮੁਖਿ ਮਨੁੱਖ ਵਿਚ ਪ੍ਰਭੂ ਨੇ ਆਪਣੇ) ਗੁਣ ਪਰਗਟ ਕੀਤੇ ਹਨ,
The Guru's Word makes the drama play itself out. Through virtue, this becomes evident.
ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥
(ਜਿਨ੍ਹਾਂ ਦੀ ਬਰਕਤਿ ਨਾਲ ਉਹ ਗੁਰਮੁਖਿ) ਸਦਾ ਸਤਿਗੁਰੂ ਦੀ ਬਾਣੀ ਉਚਾਰਦਾ ਹੈ ਤੇ ਪ੍ਰਭੂ ਨੂੰ ਮਨ ਵਿਚ ਵਸਾਈ ਰੱਖਦਾ ਹੈ,
Whoever utters the Word of the Guru's Bani - the Lord is enshrined in his mind.
ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥
ਉਸ ਦੇ ਅੰਦਰ ਰੱਬੀ ਜੋਤਿ ਜਗ ਪੈਂਦੀ ਹੈ, (ਉਸ ਦੇ ਅੰਦਰੋਂ) ਮਾਇਆ (ਦਾ ਹਨੇਰਾ) ਦੂਰ ਹੋ ਜਾਂਦਾ ਹੈ ਤੇ ਭਟਕਣਾ ਮੁੱਕ ਜਾਂਦੀ ਹੈ (ਭਾਵ, ਜ਼ਿੰਦਗੀ ਦੇ ਰਾਹ ਤੇ ਉਹ ਮਾਇਆ ਦੇ ਹਨੇਰੇ ਵਿਚ ਠੇਡੇ ਨਹੀਂ ਖਾਂਦਾ) ।
Maya's power is gone, and doubt is eradicated; awaken to the Light of the Lord.
ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥
ਜਿਨ੍ਹਾਂ ਦੇ ਭਾਗਾਂ ਵਿਚ (ਪਿਛਲੀ ਕੀਤੀ) ਨੇਕ ਕਮਾਈ ਹੈ (ਉਹਨਾਂ ਨੂੰ ਪ੍ਰਭੂ) ਮਹਾਂ ਪੁਰਖ ਸਤਿਗੁਰੂ ਮਿਲਾ ਦੇਂਦਾ ਹੈ;
Those who hold onto goodness as their treasure meet the Guru, the Primal Being.
ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥
ਤੇ, ਹੇ ਨਾਨਕ! ਉਹ ਆਤਮਕ ਅਡੋਲਤਾ ਵਿਚ ਟਿੱਕ ਕੇ (ਪ੍ਰਭੂ ਵਿਚ) ਮਿਲੇ ਰਹਿੰਦੇ ਹਨ, ਪ੍ਰਭੂ ਦੇ ਨਾਮ ਵਿਚ ਟਿਕੇ ਰਹਿੰਦੇ ਹਨ ।੨।
O Nanak, they are intuitively absorbed and blended into the Name of the Lord. ||2||