ਮਹਲਾ ੧ ॥
First Mehl:
ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥
ਆਤਮਾ ਤੇ ਸਰੀਰ ਇਕੱਠੇ ਹੋ ਕੇ ਵਿੱਛੁੜ ਜਾਂਦੇ ਹਨ, ਵਿੱਛੁੜ ਕੇ ਫਿਰ ਮਿਲਦੇ ਹਨ,
United, the united separate, and separated, they unite again.
ਜੀਵਿ ਜੀਵਿ ਮੁਏ ਮੁਏ ਜੀਵੇ ॥
(ਭਾਵ,) ਜੀਵ ਜੰਮਦੇ ਹਨ ਮਰਦੇ ਹਨ, ਮਰਦੇ ਹਨ ਫਿਰ ਜੰਮਦੇ ਹਨ ।
Living, the living die, and dying, they live again.
ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥
(ਇਹ ਜੰਮਣ ਮਰਨ ਦਾ ਸਿਲਸਿਲਾ ਇਤਨਾ ਲੰਮਾ ਹੁੰਦਾ ਹੈ ਕਿ ਜੀਵ ਇਸ ਗੇੜ ਵਿਚ) ਕਈਆਂ ਦੇ ਪਿਉ ਤੇ ਕਈਆਂ ਦੇ ਪੁੱਤਰ ਬਣਦੇ ਹਨ, ਕਈ (ਵਾਰੀ) ਗੁਰੂ ਤੇ ਚੇਲੇ ਬਣਦੇ ਹਨ ।
They become the fathers of many, and the sons of many; they become the gurus of many, and the disciples.
ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥
ਇਹ ਲੇਖਾ ਗਿਣਿਆ ਨਹੀਂ ਜਾ ਸਕਦਾ ਕਿ ਜੋ ਕੁਝ ਅਸੀ ਹੁਣ ਐਸ ਵੇਲੇ ਹਾਂ ਇਸ ਤੋਂ ਪਹਿਲਾਂ ਅਸਾਡਾ ਕੀਹ ਜਨਮ ਸੀ ਤੇ ਅਗਾਂਹ ਕੀਹ ਹੋਵੇਗਾ ।
No account can be made of the future or the past; who knows what shall be, or what was?
ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥
ਪਰ ਇਹ ਸਾਰਾ ਜਗਤ (-ਰਚਨਾ-ਰੂਪ ਲੇਖਾ ਜੋ ਲਿਖਿਆ ਜਾ ਰਿਹਾ ਹੈ ਇਹ ਜੀਵਾਂ ਦੇ) ਕੀਤੇ ਕਰਮਾਂ ਅਨੁਸਾਰ ਲਿਖਿਆ ਜਾਂਦਾ ਹੈ, ਕਰਤਾਰ ਇਹ ਖੇਡ ਇਸ ਤਰ੍ਹਾਂ ਖੇਡੀ ਜਾ ਰਿਹਾ ਹੈ ।
All the actions and events of the past are recorded; the Doer did, He does, and He will do.
ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥
ਮਨਮੁਖ ਇਸ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ਤੇ ਗੁਰਮੁਖਿ ਇਸ ਵਿਚੋਂ ਪਾਰ ਲੰਘ ਜਾਂਦਾ ਹੈ ਕਿਉਂਕਿ, ਹੇ ਨਾਨਕ! ਮਿਹਰ ਦਾ ਮਾਲਕ ਪ੍ਰਭੂ ਉਸ ਉਤੇ ਮਿਹਰ ਦੀ ਨਜ਼ਰ ਕਰਦਾ ਹੈ ।੨।
The self-willed manmukh dies, while the Gurmukh is saved; O Nanak, the Gracious Lord bestows His Glance of Grace. ||2||