ਸਲੋਕ ਮਹਲਾ ੨ ॥
Shalok, Second Mehl:
ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥
(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਨੂੰ ਤੇਰੇ ਨਾਮ ਦੀ ਸੋਭਾ (ਕਰਨ ਦੀ ਸੁਭਾਗਤਾ) ਮਿਲੀ ਹੈ ਉਹ ਮਨੁੱਖ ਆਪਣੇ ਮਨ ਵਿਚ (ਤੇਰੇ ਨਾਮ ਦੇ ਰੰਗ ਨਾਲ) ਰੰਗੇ ਰਹਿੰਦੇ ਹਨ ।
Those who are blessed with the glorious greatness of Your Name - their minds are imbued with Your Love.
ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥
ਹੇ ਨਾਨਕ! (ਉਹਨਾਂ ਲਈ) ਇਕ ਨਾਮ ਹੀ ਅੰਮ੍ਰਿਤ ਹੈ ਹੋਰ ਕਿਸੇ ਚੀਜ਼ ਨੂੰ ਉਹ ਅੰਮ੍ਰਿਤ ਨਹੀਂ ਮੰਨਦੇ ।
O Nanak, there is only One Ambrosial Nectar; there is no other nectar at all.
ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥
ਹੇ ਨਾਨਕ! (ਇਹ ਨਾਮ) ਅੰਮ੍ਰਿਤ (ਹਰੇਕ ਮਨੁੱਖ ਦੇ) ਮਨ ਵਿਚ ਹੀ ਹੈ, ਪਰ ਮਿਲਦਾ ਹੈ ਗੁਰੂ ਦੀ ਕਿਰਪਾ ਨਾਲ
O Nanak, the Ambrosial Nectar is obtained within the mind, by Guru's Grace.
ਤਿਨ੍ਹੀ ਪੀਤਾ ਰੰਗ ਸਿਉ ਜਿਨ੍ਹ ਕਉ ਲਿਖਿਆ ਆਦਿ ॥੧॥
ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਲਿਖਿਆ ਹੋਇਆ ਹੈ; ਉਹਨਾਂ ਨੇ ਹੀ ਸੁਆਦ ਨਾਲ ਪੀਤਾ ਹੈ ।੧।
They alone drink it in with love, who have such pre-ordained destiny. ||1||