ਮਹਲਾ ੨ ॥
Second Mehl:
ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥
ਪੈਦਾ ਕੀਤੇ ਹੋਏ ਜੀਵ ਦੀ ਵਡਿਆਈ ਕਰਨ ਦਾ ਕੀਹ ਲਾਭ? ਉਸ (ਪ੍ਰਭੂ) ਦੀ ਸਿਫ਼ਤਿ-ਸਾਲਾਹ ਕਰੋ ਜੋ (ਸਭ ਨੂੰ ਪੈਦਾ) ਕਰਦਾ ਹੈ;
Why praise the created being? Praise the One who created all.
ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥
(ਕਿਉਂਕਿ) ਹੇ ਨਾਨਕ! ਉਸ ਇਕ ਪ੍ਰਭੂ ਤੋਂ ਬਿਨਾ ਹੋਰ ਕੋਈ ਦਾਤਾ ਨਹੀਂ ਹੈ ।
O Nanak, there is no other Giver, except the One Lord.
ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥
ਜਿਸ ਕਰਤਾਰ ਨੇ ਇਹ ਸਾਰਾ ਜਗਤ ਬਣਾਇਆ ਹੈ ਉਸ ਦੀ ਵਡਿਆਈ ਕਰੋ,
Praise the Creator Lord, who created the creation.
ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥
ਉਸ ਇਕ ਦਾਤਾਰ ਦੇ ਗੁਣ ਗਾਓ ਜੋ ਹਰੇਕ ਜੀਵ ਨੂੰ ਆਸਰਾ ਦੇਂਦਾ ਹੈ ।
Praise the Great Giver, who gives sustenence to all.
ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥
ਹੇ ਨਾਨਕ! ਉਹ ਪ੍ਰਭੂ ਆਪ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸਦਾ ਖ਼ਜ਼ਾਨਾ ਭੀ ਸਦਾ ਭਰਿਆ ਰਹਿੰਦਾ ਹੈ ।
O Nanak, the treasure of the Eternal Lord is over-flowing.
ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥
ਉਸ ਨੂੰ ਵੱਡਾ ਆਖੋ, ਉਸ ਦੀ ਵਡਿਆਈ ਕਰੋ, ਉਸ (ਦੀ ਵਡਿਆਈ) ਦਾ ਅੰਤ ਨਹੀਂ ਪੈ ਸਕਦਾ, ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੨।
Praise and honor the One, who has no end or limitation. ||2||