ਪਉੜੀ ॥
Pauree:
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
ਜਿਸ ਮਨੁੱਖ ਉੱਤੇ ਸਤਿਗੁਰੂ ਕਿਰਪਾ ਕਰੇ (ਉਸ ਦੇ ਅੰਦਰ ਪਰਮਾਤਮਾ ਉੱਤੇ) ਪੱਕਾ ਭਰੋਸਾ ਬੱਝ ਜਾਂਦਾ ਹੈ,
When the True Guru is merciful, then your desires will be fulfilled.
ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥
ਉਹ (ਕਿਸੇ ਦੁੱਖ-ਕਲੇਸ਼ ਦੇ ਆਉਣ ਤੇ) ਕਦੇ ਗਿਲਾ ਗੁਜ਼ਾਰੀ ਨਹੀਂ ਕਰਦਾ
When the True Guru is merciful, you will never grieve.
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
(ਕਿਉਂਕਿ) ਉਹ (ਕਿਸੇ ਆਏ ਦੁੱਖ ਨੂੰ) ਦੁੱਖ ਨਹੀਂ ਸਮਝਦਾ,
When the True Guru is merciful, you will know no pain.
ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥
ਸਦਾ ਪ੍ਰਭੂ ਦੇ ਮੇਲ ਦਾ ਆਨੰਦ ਮਾਣਦਾ ਹੈ ।
When the True Guru is merciful, you will enjoy the Lord's Love.
ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥
(ਦੁੱਖ ਕਲੇਸ਼ ਤਾਂ ਕਿਤੇ ਰਿਹਾ) ਉਸ ਨੂੰ ਜਮ ਦਾ ਭੀ ਡਰ ਨਹੀਂ ਰਹਿੰਦਾ
When the True Guru is merciful, then why should you fear death?
ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥
(ਇਸ ਤਰ੍ਹਾਂ) ਉਸ ਦੇ ਸਰੀਰ ਨੂੰ ਸਦਾ ਸੁਖ ਰਹਿੰਦਾ ਹੈ ।
When the True Guru is merciful, the body is always at peace.
ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥
ਜਿਸ ਉਤੇ ਗੁਰੂ ਦਇਆਵਾਨ ਹੋ ਜਾਏ ਉਸ ਨੂੰ (ਮਾਨੋ) ਜਗਤ ਦੇ ਨੌਂ ਹੀ ਖ਼ਜ਼ਾਨੇ ਮਿਲ ਪਏ ਹਨ
When the True Guru is merciful, the nine treasures are obtained.
ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥
(ਕਿਉਂਕਿ) ਉਹ ਤਾਂ (ਖ਼ਜ਼ਾਨਿਆਂ ਦੇ ਮਾਲਕ) ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੨੪।
When the True Guru is merciful, you shall be absorbed in the True Lord. ||25||