ਪਉੜੀ ॥
Pauree:
ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥
(ਪ੍ਰਭੂ ਦਾ) ਨਾਮ ਮਾਇਆ (ਦੇ ਪ੍ਰਭਾਵ ਤੋਂ) ਰਹਿਤ ਹੈ ਤੇ ਪਵਿਤ੍ਰ ਹੈ, ਜੇ ਇਹ ਨਾਮ ਸੁਣੀਏ (ਭਾਵ, ਜੇ ਇਸ ਨਾਮ ਵਿਚ ਸੁਰਤਿ ਜੋੜੀਏ) ਤੇ ਸੁਰਤਿ ਜੋੜ ਜੋੜ ਕੇ ਮਨ ਵਿਚ ਵਸਾ ਲਈਏ ਤਾਂ ਸੁਖ (ਪ੍ਰਾਪਤ) ਹੁੰਦਾ ਹੈ;
The Naam, the Name of the Lord, is immaculate and pure; hearing it, peace is obtained.
ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥
(ਪਰ) ਕੋਈ ਵਿਰਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ;
Listening and hearing, It is enshrined in the mind; how rare is that humble being who realizes it.
ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥
(ਜੋ ਗੁਰਮੁਖ ਇਹ ਗੱਲ ਸਮਝ ਲੈਂਦਾ ਹੈ ਉਸ ਨੂੰ) ਉਹ ਸਦਾ ਕਾਇਮ ਰਹਿਣ ਵਾਲਾ ਸੱਚਾ ਪ੍ਰਭੂ ਬੈਠਦਿਆਂ ਉੱਠਦਿਆਂ ਕਦੇ ਭੀ ਭੁੱਲਦਾ ਨਹੀਂ ਹੈ;
Sitting down and standing up, I shall never forget Him, the Truest of the true.
ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥
(ਗੁਰਮੁਖ) ਭਗਤਾਂ ਨੂੰ (ਆਤਮਕ ਜੀਵਨ ਲਈ) ਨਾਮ ਦਾ ਆਸਰਾ ਹੋ ਜਾਂਦਾ ਹੈ, ਨਾਮ ਵਿਚ ਜੁੜਿਆਂ ਹੀ ਉਹਨਾਂ ਨੂੰ ਸੁਖ (ਪ੍ਰਤੀਤ) ਹੁੰਦਾ ਹੈ ।
His devotees have the Support of His Name; in His Name, they find peace.
ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥
ਹੇ ਨਾਨਕ! ਗੁਰਮੁਖ ਦੇ ਮਨ ਵਿਚ ਤੇ ਤਨ ਵਿਚ ਉਹ ਪ੍ਰਭੂ ਸਦਾ ਵੱਸਿਆ ਰਹਿੰਦਾ ਹੈ ।੫।
O Nanak, He permeates and pervades mind and body; He is the Lord, the Guru's Word. ||5||