ਸਲੋਕ ਮਹਲਾ ੧ ॥
Shalok, First Mehl:
ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥
(ਹੇ ਭਾਈ! ਰਾਗਾਂ ਦਾ ਗਾਇਨ ਮਨੁੱਖ ਦੇ ਅੰਦਰ ਕਈ ਹੁਲਾਰੇ ਪੈਦਾ ਕਰਦਾ ਹੈ, ਪਰ ਮਨੁੱਖ ਦੇ ਅੰਦਰ ਟਿੱਕੀ ਹੋਈ ਨਿੰਦਾ ਕਰਨ ਦੀ ਵਾਦੀ ਦੀ) ਇਹ ਮੈਲ ਰਾਗਾਂ (ਦੇ ਗਾਇਨ) ਨਾਲ ਭੀ ਦੂਰ ਨਹੀਂ ਹੁੰਦੀ, ਵੇਦ (ਆਦਿਕ ਧਰਮ-ਪੁਸਤਕਾਂ ਦੇ ਪਾਠ) ਨਾਲ ਭੀ ਨਹੀਂ (ਧੁਪਦੀ) ।
Impurity does not come from music; impurity does not come from the Vedas.
ਜੂਠਿ ਨ ਚੰਦ ਸੂਰਜ ਕੀ ਭੇਦੀ ॥
ਮੱਸਿਆ, ਸੰਗ੍ਰਾਂਦ, ਪੂਰਨਮਾਸ਼ੀ ਆਦਿਕ) ਚੰਦ੍ਰਮਾ ਅਤੇ ਸੂਰਜ ਦੇ ਵਖ-ਵਖ ਮੰਨੇ ਹੋਏ ਪਵਿੱਤਰ ਦਿਹਾੜਿਆਂ (ਸਮੇਂ ਵਖ-ਵਖ ਕਿਸਮ ਦੀ ਕੀਤੀ ਪੂਜਾ) ਦੀ ਰਾਹੀਂੰ (ਮਨੁੱਖ ਦੇ ਅੰਦਰ ਟਿਕੀ ਨਿੰਦਾ ਆਦਿਕ ਦੀ) ਇਹ ਮੈਲ ਸਾਫ਼ ਨਹੀਂ ਹੁੰਦੀ ।
Impurity does not come from the phases of the sun and the moon.
ਜੂਠਿ ਨ ਅੰਨੀ ਜੂਠਿ ਨ ਨਾਈ ॥
ਹੇ ਭਾਈ! ਅੰਨ (ਦਾ ਤਿਆਗ ਕਰਨ) ਨਾਲ (ਤੀਰਥਾਂ ਦੇ) ਇਸ਼ਨਾਨ ਕਰਨ ਨਾਲ ਭੀ ਇਹ ਮੈਲ ਨਹੀਂ ਜਾਂਦੀ ।
Impurity does not come from food; impurity does not come from ritual cleansing baths.
ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥
(ਇੰਦਰ ਦੇਵਤੇ ਦੀ ਪੂਜਾ ਨਾਲ ਭੀ) ਇਹ ਅੰਦਰਲੀ ਮੈਲ ਦੂਰ ਨਹੀਂ ਹੁੰਦੀ ਭਾਵੇਂ (ਇਹ ਮੰਨਿਆ ਜਾ ਰਿਹਾ ਹੈ ਕਿ ਉਸ ਦੇਵਤੇ ਦੀ ਰਾਹੀਂ) ਸਭ ਥਾਈਂ ਮੀਂਹ ਪੈਂਦਾ ਹੈ (ਤੇ ਧਰਤੀ ਅਤੇ ਬਨਸਪਤੀ ਆਦਿਕ ਦੀ ਬਾਹਰਲੀ ਮੈਲ ਧੁਪ ਜਾਂਦੀ ਹੈ) ।
Impurity does not come from the rain, which falls everywhere.
ਜੂਠਿ ਨ ਧਰਤੀ ਜੂਠਿ ਨ ਪਾਣੀ ॥
ਹੇ ਭਾਈ! ਰਮਤੇ ਸਾਧੂ ਬਣ ਕੇ) ਧਰਤੀ ਦਾ ਰਟਨ ਕੀਤਿਆਂ, ਧਰਤੀ ਵਿਚ ਗੁਫ਼ਾ ਬਣਾ ਕੇ ਬੈਠਿਆਂ ਜਾਂ ਪਾਣੀ (ਵਿਚ ਖਲੋ ਕੇ ਤਪਾਂ ਦੀ) ਰਾਹੀਂ ਭੀ ਇਹ ਮੈਲ ਨਹੀਂ ਧੁਪਦੀ,
Impurity does not come from the earth; impurity does not come from the water.
ਜੂਠਿ ਨ ਪਉਣੈ ਮਾਹਿ ਸਮਾਣੀ ॥
ਅਤੇ, ਹੇ ਭਾਈ! ਪ੍ਰਾਣਾਯਾਮ ਕੀਤਿਆਂ (ਸਮਾਧੀਆਂ ਲਾਇਆਂ) ਭੀ (ਮਨੁੱਖ ਦੇ ਅੰਦਰ ਟਿਕੀ ਹੋਈ ਨਿੰਦਾ ਆਦਿਕ ਕਰਨ ਦੀ) ਇਹ ਮੈਲ ਦੂਰ ਨਹੀਂ ਹੁੰਦੀ ।੧।
Impurity does not come from the air which is diffused everywhere.
ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਨਹੀਂ ਤੁਰਦੇ, (ਉਹਨਾਂ ਦੇ ਅੰਦਰ ਆਤਮਕ ਜੀਵਨ ਉੱਚਾ ਕਰਨ ਵਾਲਾ) ਕੋਈ ਗੁਣ ਨਹੀਂ (ਵਧਦਾ-ਫੁਲਦਾ) ।
O Nanak, the one who has no Guru, has no redeeming virtues at all.
ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥
ਜੇ ਗੁਰੂ ਵਲੋਂ ਮੂੰਹ ਮੋੜੀ ਰੱਖੀਏ, ਤਾਂ ਮੂੰਹ (ਨਿੰਦਾ ਆਦਿਕ ਕਰਨ ਦੀ ਗੰਦੀ ਵਾਦੀ ਦੀ ਮੈਲ ਨਾਲ) ਅਪਵਿੱਤਰ ਹੋਇਆ ਰਹਿੰਦਾ ਹੈ
Impurity comes from turning one's face away from God. ||1||